DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼: ਸੁਖਬੀਰ

ਭਗਵੰਤ ਮਾਨ ’ਤੇ ਪੰਜਾਬ ਨੂੰ ਕਰਜ਼ੇ ’ਚ ਡੋਬਣ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਸ਼੍ੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਬਾ ਬਕਾਲਾ ਸਟੇਡੀਅਮ ਵਿਚ ਕਰਵਾਈ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
Advertisement

ਪੰਥ ਵਿਰੋਧੀ ਸਾਰੀਆਂ ਤਾਕਤਾਂ ਅਕਾਲੀ ਦਲ ਨੂੰ ਖ਼ਤਮ ਕਰਕੇ ਗੁਰੂ ਘਰਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ, ਇਨ੍ਹਾਂ ਨੂੰ ਸਿੱਖ ਰਹਿਤ ਮਰਿਯਾਦਾ ਬਾਰੇ ਕੋਈ ਜਾਣਕਾਰੀ ਨਹੀਂ ਹੈ ਇਹ ਸ਼ਬਦ ਅੱਜ ਬਾਬਾ ਬਕਾਲਾ ਰੱਖੜ ਪੁੰਨਿਆ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਤੇਗ਼ ਬਹਾਦਰ ਹਾਕੀ ਸਟੇਡੀਅਮ ਵਿਖੇ ਅਕਾਲੀ ਵਰਕਰਾਂ ਦੀ ਭਰਵੀਂ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਦਿੱਲੀ ਵਾਲੇ ਸਾਡਾ ਕੁਝ ਵੀ ਸੰਵਾਰ ਨਹੀਂ ਸਕਦੇ, ਸਗੋਂ ਜਦੋਂ ਵੀ ਉਨ੍ਹਾਂ ਨੂੰ ਮੌਕਾ ਮਿਲਿਆ ਪੰਥ ਨੂੰ ਵੰਡਣ ਦੀ ਗੱਲ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੋਰਾ ਲਾਉਣ ਲਈ ਹਰਿਆਣਾ ਵਿੱਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਦਿੱਤੀ, ਜਦਕਿ ਅਕਾਲੀ ਦਲ ਨੇ ਦਿੱਲੀ ਗੁਰਦੁਆਰੇ ਮਹੰਤਾ ਤੋਂ ਖ਼ਾਲੀ ਕਰਵਾਉਣ ਲਈ ਮੋਰਚੇ ਲਾਏ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਢੇ ਚਾਰ ਸਾਲ ਪਹਿਲਾਂ ਚੁਟਕਲੇ ਸੁਣਾਉਣ ਵਾਲੇ ਨੂੰ ਪੰਜਾਬ ਦੀ ਵਾਗਡੋਰ ਸੰਭਾਲ ਦਿੱਤੀ, ਜਿਸ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਪੰਜਾਬ ’ਤੇ ਪਹਿਲਾਂ ਨਾਲੋਂ ਕਈ ਗੁਣਾਂ ਜ਼ਿਆਦਾ ਕਰਜ਼ੇ ਦਾ ਬੋਝ ਪਾ ਦਿੱਤਾ। ਲੋਕਾਂ ਦੇ ਟੈਕਸਾਂ ਦਾ ਪੈਸਾ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਨਸ਼ੇ ਆਮ ਵਿਕ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਦੇ ਵੀ ਵਾਰਿਸ ਪੰਜਾਬ ਜਾਂ ਭਾਰਤੀ ਜਨਤਾ ਪਾਰਟੀ ਵਿਰੁੱਧ ਕਦੇ ਬਿਆਨ ਨਹੀਂ ਦਿੱਤਾ। ਉਨ੍ਹਾਂ ਕਾਂਗਰਸ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਸ ਪਾਰਟੀ ਨੇ 25 ਸਾਲ ਕੁਝ ਨਹੀਂ ਕੀਤਾ। ਵਾਰਿਸ ਪੰਜਾਬ ਅਕਾਲੀ ਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕੇ ਜੇ ਇਹ ਲੋਕ ਤਾਕਤ ਵਿਚ ਆ ਗਏ ਤਾਂ ਉਹ ਦਿਨ ਦੂਰ ਨਹੀਂ, ਜਦੋਂ ਇਹ ਤੁਹਾਡੇ ਘਰਾਂ ਵਿਚ ਜਾ ਕੇ ਹਮਲੇ ਕਰਨਗੇ। ਸੰਤ ਜਰਨੈਲ ਸਿੰਘ ਖ਼ਾਲਸਾ ਬਣਨਾ ਹਰ ਇਕ ਦੇ ਵੱਸ ਦੀ ਗੱਲ ਨਹੀਂ। ਉਨ੍ਹਾਂ ਦੀ ਫ਼ੋਟੋ ਲਾ ਕੇ ਤੇ ਨਕਲ ਕਰਕੇ ਸੰਤ ਨਹੀਂ ਬਣਿਆ ਜਾ ਸਕਦਾ। ਉਨ੍ਹਾਂ ਅਖੀਰ ਵਿਚ ਕਿਹਾ ਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਨੇ ਜੋ ਕੰਮ ਕਿਸਾਨੀ ਅਤੇ ਪੰਜਾਬ ਦੇ ਲੋਕਾਂ ਲਈ ਕੀਤੇ ਉਹ ਹੋਰ ਕੋਈ ਪਾਰਟੀ ਨਹੀਂ ਕਰ ਸਕਦੀ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਹੋਂਦ ਵਿਚ ਆਉਣ ’ਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਭਾਰਤੀ ਜਨਤਾ ਪਾਰਟੀ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ।

Advertisement

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਾ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਸੁੱਚਾ ਸਿੰਘ ਲੰਗਾਹ, ਵਿਰਸਾ ਸਿੰਘ ਵਲਟੋਹਾ, ਜਥੇਦਾਰ ਵੀਰ ਸਿੰਘ ਲੋਪੋਕੇ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ ਕੁਲਵੰਤ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਪੁੱਜੇ ਹੋਏ ਸਨ।

Advertisement

Advertisement
×