Punjab News: ਸੁਖਬੀਰ ’ਤੇ ਗੋਲੀ ਚਲਾਉਣ ਦੀ ਸਾਜ਼ਿਸ਼ ਦਾ ਛੇਤੀ ਹੋਵੇਗਾ ਪਰਦਾਫਾਸ਼: ਮਾਨ
ਪੱਤਰ ਪ੍ਰੇਰਕ ਨਵੀਂ ਦਿੱਲੀ, 12 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਦਸੰਬਰ
Advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ। ਸ੍ਰੀ ਮਾਨ ਨੇ ਕਿਹਾ ਕਿ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿਨ੍ਹਾਂ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੀ ਸੀਸੀਟੀਵੀ ਫੁਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲੀਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਫੁਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
Advertisement