ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਸਤੰਬਰ
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇੱਕ ਦਿਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਜਾ ਚੁੱਕੇ 150 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣ ਦਾ ਤੈਅਸ਼ੁਦਾ ਪ੍ਰੋਗਰਾਮ ਰੱਦ ਹੋਣ ਜਾਣ ’ਤੇ ਦੁੱਖ ਜ਼ਾਹਰ ਕੀਤਾ ਹੈ| ਉਨ੍ਹਾਂ ਨਵੇਂ ਐਲਾਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨਾਲ ਆਪਣਾ ਸਾਥ ਜਾਰੀ ਰੱਖਣ| ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦਾ ਸਾਥ ਪਹਿਲਾਂ ਵਾਂਗ ਦਿੰਦੇ ਰਹਿਣਗੇ|