ਅੱਜ ਮੁੱਖ ਮੰਤਰੀ ਦੀ ਕੋਠੀ ਘੇਰਨਗੇ ਠੇਕਾ ਮੁਲਾਜ਼ਮ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਭਲਕੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ...
Advertisement
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਭਲਕੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਮੀਟਿੰਗ ਕਰ ਕੇ ਭਲਕੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੰਘਰਸ਼ ਮੋਰਚਾ ਦੇ ਸੂਬਾ ਆਗੂਆਂ ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ, ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਠੇਕਾ ਮੁਲਾਜ਼ਮਾਂ ਨੂੰ ਪਿੱਤਰੀ ਵਿਭਾਗਾਂ ’ਚ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।
Advertisement
Advertisement