ਤਰਨ ਤਾਰਨ ’ਚ ਠੇਕੇ ਬੰਦ
ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਅੱਜ ਸ਼ਾਮ ਦੇ ਪੰਜ ਵਜੇ ਤੋਂ ਚੋਣ ਪ੍ਰਚਾਰ ਸਮਾਪਤ ਹੋਣ ਦੇ ਤੁਰੰਤ ਬਾਅਦ ਹੀ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਸ਼ਰਾਬ ਦੇ ਠੇਕੇ ਬੰਦ ਕਰਵਾ ਦਿੱਤੇ| ਅਧਿਕਾਰੀਆਂ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਲਕੇ ਵਿੱਚ...
Advertisement
ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਅੱਜ ਸ਼ਾਮ ਦੇ ਪੰਜ ਵਜੇ ਤੋਂ ਚੋਣ ਪ੍ਰਚਾਰ ਸਮਾਪਤ ਹੋਣ ਦੇ ਤੁਰੰਤ ਬਾਅਦ ਹੀ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਸ਼ਰਾਬ ਦੇ ਠੇਕੇ ਬੰਦ ਕਰਵਾ ਦਿੱਤੇ| ਅਧਿਕਾਰੀਆਂ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਲਕੇ ਵਿੱਚ ਸ਼ਰਾਬ ਦੇ ਠੇਕੇ ਨੌਂ ਨਵੰਬਰ ਨੂੰ ਸ਼ਾਮ ਦੇ ਛੇ ਵਜੇ ਤੋਂ ਲੈ ਕੇ ਵੋਟਾਂ ਪੈਣ ਵਾਲੇ ਦਿਨ 11 ਨਵੰਬਰ ਤੱਕ ਅਤੇ ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਦੇ ਦਿਨ 14 ਨਵੰਬਰ ਨੂੰ ਦਿਨ ਭਰ ਬੰਦ ਰੱਖੇ ਜਾਣੇ ਹਨ| ਅਧਿਕਾਰੀਆਂ ਨੇ ਕਿਹਾ ਕਿ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|
Advertisement
Advertisement
