ਰੰਗਲਾ ਪੰਜਾਬ ਫੰਡ ਵਿੱਚ 5 ਲੱਖ ਦਾ ਯੋਗਦਾਨ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਣੇ ਦੁਨੀਆਂ ਭਰ ਤੋਂ ਲੋਕ ਮਦਦ ਕਰਨ ਲਈ ਅੱਗੇ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਆਈ ਏ ਐੱਸ ਅਫ਼ਸਰਾਂ ਦੀ ਜਥੇਬੰਦੀ ਪੰਜਾਬ...
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਣੇ ਦੁਨੀਆਂ ਭਰ ਤੋਂ ਲੋਕ ਮਦਦ ਕਰਨ ਲਈ ਅੱਗੇ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਆਈ ਏ ਐੱਸ ਅਫ਼ਸਰਾਂ ਦੀ ਜਥੇਬੰਦੀ ਪੰਜਾਬ ਸਟੇਟ ਆਈ ਏ ਐੱਸ ਐਸੋਸੀਏਸ਼ਨ ਨੇ ਪੰਜਾਬ ਵਿੱਚ ਹੜ੍ਹ ਰਾਹਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਰੰਗਲਾ ਪੰਜਾਬ ਫੰਡਾਂ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਹਾਲਾਂਕਿ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਪਹਿਲਾਂ ਹੜ੍ਹ ਰਾਹਤ ਲਈ ਵਿਅਕਤੀਗਤ ਤੌਰ ’ਤੇ ਆਪਣੀ ਇਕ-ਇਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਇਆ ਸੀ।
ਹੁਣ ਐਸੋਸੀਏਸ਼ਨ ਵੱਲੋਂ 5 ਲੱਖ ਰੁਪਏ ਦਾ ਹੋਰ ਯੋਗਦਾਨ ਸਮੂਹਿਕ ਤੌਰ ’ਤੇ ਪਾਇਆ ਗਿਆ ਹੈ। ਆਗੂਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਹੋਰ ਵੀ ਲੋੜੀਂਦੀ ਮਦਦ ਕੀਤੀ ਜਾਵੇਗੀ।
Advertisement
Advertisement