ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਣਕ ਨੂੰ ਅੱਗ ਤੋਂ ਬਚਾਉਣ ਲਈ ਕੰਟਰੋਲ ਰੂਮ ਸਥਾਪਿਤ

ਖੇਤਰੀ ਪ੍ਰਤੀਨਿਧ ਪਟਿਆਲਾ, 2 ਅਪਰੈਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੀਐਸਪੀਸੀਐਲ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ...
Advertisement

ਖੇਤਰੀ ਪ੍ਰਤੀਨਿਧ

ਪਟਿਆਲਾ, 2 ਅਪਰੈਲ

Advertisement

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੀਐਸਪੀਸੀਐਲ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ ਤਾਂ ਕਿ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ, ਨੀਵੀਆਂ ਤਾਰਾਂ ਅਤੇ ਜੀ.ਓ.ਸਵਿਚਾਂ ਆਦਿ ਤੋਂ ਸਪਾਰਕਿੰਗ ਹੋਣ ਦੀ ਸੂਰਤ ਵਿਚ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ, ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ’ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ’ਤੇ ਭੇਜੀਆਂ ਜਾ ਸਕਦੀਆਂ ਹਨ।

Advertisement