ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਮਈ
ਡੀਐੱਸਪੀ ਮਨਜੀਤ ਸਿੰਘ ਦੀ ਨਿਗਰਾਨੀ ਅਤੇ ਸੀਆਈਏ ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਗੱਬਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਬਲਾੜੀ ਕਲਾਂ ਨੂੰ ਰਾਣਾ ਪੈਲੇਸ ਸਰਹਿੰਦ ਨੇੜਿਓਂ ਇੱਕ ਦੇਸੀ ਪਿਸਤੌਲ 32 ਬੋਰ 3 ਜਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਤੋਂ ਕੀਤੀ ਪੁੱਛ-ਪੜਤਾਲ ਮਗਰੋਂ ਇੱਕ ਖੋਹ ਕੀਤਾ ਰਿਵਾਲਵਰ, 4 ਜਿੰਦਾ ਰੌਂਦ ਅਤੇ ਇੱਕ ਖੋਲ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿੱਚ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।