DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab: ਸਾਬਕਾ ਮੰਤਰੀ ਲਾਲਜੀਤ ਭੁੱਲਰ ਤੇ ਮੈਨੇਜਰ ਗਗਨਦੀਪ ਰੰਧਾਵਾ ਮਾਮਲੇ ’ਚ ਵਿਵਾਦਿਤ ਗੁਦਾਮ ਟੈਂਡਰ ਰੱਦ

Punjab: ਕੰਪਨੀ ਦੀ ਬੋਲੀ ਵੈਧਤਾ ਦੀ ਮਿਆਦ ਖ਼ਤਮ ਹੋਣ ਦਾ ਤਰਕ ਦਿੱਤਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਪੰਜਾਬ ਸਰਕਾਰ ਨੇ ਝਗੜੇ ਦੀ ਜੜ੍ਹ ਬਣੇ ਪੱਟੀ/ਭਿੱਖੀਵਿੰਡ ’ਚ ਉਸਾਰੇ ਜਾਣ ਵਾਲੇ 50 ਹਜ਼ਾਰ ਮੀਟਰਿਕ ਟਨ ਦੀ ਸਮਰੱਥਾ ਵਾਲੇ ਗੁਦਾਮ ਦੀ ਉਸਾਰੀ ਲਈ ਟੈਂਡਰ ਰੱਦ ਕਰ ਦਿੱਤਾ ਹੈ। ਇਹ ਉਹੀ ਟੈਂਡਰ ਹੈ ਜੋ ਹੁਣ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (ਹੁਣ ਮ੍ਰਿਤਕ) ਦਰਮਿਆਨ ਵਿਵਾਦ ਦਾ ਕਾਰਨ ਬਣਿਆ ਸੀ। ਇਸ ਝਗੜੇ ਕਾਰਨ ਜ਼ਿਲ੍ਹਾ ਮੈਨੇਜਰ ਰੰਧਾਵਾ ਨੂੰ ਆਪਣੀ ਜਾਨ ਗੁਆਉਣੀ ਪਈ। ਰੰਧਾਵਾ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਪੁਲੀਸ ਨੇ ਕੇਸ ਦਰਜ ਕਰ ਕੇ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਜ਼ਿਲ੍ਹਾ ਮੈਨੇਜਰ ਰੰਧਾਵਾ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਦੋਸ਼ ਲਗਾਏ ਸਨ ਕਿ ਉਹ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਡਰੋਂ ਇਹ ਕਦਮ ਉਠਾ ਰਿਹਾ ਹੈ। ਪੀੜਤ ਪਰਿਵਾਰ ਨੇ ਇਹ ਵੀ ਦੋਸ਼ ਲਾਏ ਸਨ ਕਿ ਮੰਤਰੀ ਭੁੱਲਰ ਵੱਲੋਂ ਰੰਧਾਵਾ ’ਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਗੁਦਾਮ ਉਸਾਰੀ ਦੇ ਟੈਂਡਰ ਸੁਖਦੇਵ ਸਿੰਘ ਭੁੱਲਰ (ਮੰਤਰੀ ਦੇ ਪਿਤਾ) ਦੀ ਫ਼ਰਮ ਨੂੰ ਦੇਵੇ। ਪੰਜਾਬ ਸਰਕਾਰ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਦਾਮ ਦੀ ਉਸਾਰੀ ਲਈ ਟੈਂਡਰ ਰੱਦ ਕਰ ਦਿੱਤਾ ਗਿਆ ਹੈ; ਹਾਲਾਂਕਿ ਤਰਕ ਦਿੱਤਾ ਗਿਆ ਹੈ ਕਿ ਜਿਸ ਕੰਪਨੀ ਬਾਬਾ ਨਾਗਾ ਐਗਰੀ ਪ੍ਰਾਈਵੇਟ ਲਿਮਟਿਡ ਨੂੰ ਟੈਂਡਰ ਅਲਾਟ ਕੀਤਾ ਗਿਆ ਸੀ, ਉਸ ਕੰਪਨੀ ਦੀ ਬੋਲੀ ਵੈਧਤਾ ਦੀ ਮਿਆਦ ਖ਼ਤਮ ਹੋ ਗਈ ਸੀ।

Advertisement

ਇਸ ਕੰਪਨੀ ਨੇ ਟੈਂਡਰ ਦੀ ਵੈਧਤਾ ਦੀ ਮਿਆਦ ਵਧਾਉਣ ਲਈ ਕੋਈ ਨਵੀਂ ਪੇਸ਼ਕਸ਼ ਨਹੀਂ ਕੀਤੀ ਸੀ। ਕੰਪਨੀ ਨੂੰ ਵੈਧਤਾ ਵਧਾਉਣ ਲਈ ਲਿਖੇ ਯਾਦ-ਪੱਤਰਾਂ ਅਤੇ ਨਿੱਜੀ ਸੁਣਵਾਈਆਂ ਦੇ ਬਾਵਜੂਦ ਕੰਪਨੀ ਨੇ ਟੈਂਡਰ ਦੀ ਵੈਧਤਾ ਦੀ ਮਿਆਦ ਵਧਾਉਣ ਲਈ ਕੋਈ ਚਾਰਾਜੋਈ ਨਹੀਂ ਕੀਤੀ। ਅਸਲ ’ਚ ਟੈਂਡਰ 120 ਦਿਨਾਂ ਦੀ ਮਿਆਦ ਲਈ ਅਲਾਟ ਕੀਤਾ ਗਿਆ ਸੀ ਅਤੇ ਫਿਰ ਟੈਂਡਰ ਦੀ ਵੈਧਤਾ ਨੂੰ 45 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਸੀ।

Advertisement

ਰੰਧਾਵਾ ਦੀ ਮੌਤ ਅਤੇ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ ਇਹ ਪ੍ਰਾਜੈਕਟ ਵਿਵਾਦਾਂ ਵਿੱਚ ਫਸ ਗਿਆ ਅਤੇ ਇਸ ਦੀ ਵੈਧਤਾ ਤੀਜੀ ਵਾਰ 90 ਦਿਨਾਂ ਦੀ ਮਿਆਦ ਲਈ ਵਧਾ ਦਿੱਤੀ ਗਈ ਸੀ।

ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਹੁਣ ਰਾਜ ਪੱਧਰੀ ਕਮੇਟੀ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਸ ਕਮੇਟੀ ’ਚ ਹੋਰਨਾਂ ਦੇ ਨਾਲ-ਨਾਲ ਪ੍ਰਮੁੱਖ ਸਕੱਤਰ ਖ਼ੁਰਾਕ ਅਤੇ ਸਿਵਲ ਸਪਲਾਈ, ਨਿਰਦੇਸ਼ਕ, ਖ਼ੁਰਾਕ ਅਤੇ ਸਿਵਲ ਸਪਲਾਈ ਅਤੇ ਜਨਰਲ ਮੈਨੇਜਰ, ਐੱਫ ਸੀ ਆਈ ਸ਼ਾਮਲ ਹਨ।

ਟੈਂਡਰ ਸਤੰਬਰ 2025 ਵਿੱਚ ਖੋਲ੍ਹੇ ਗਏ ਸਨ, ਜਿੱਥੇ ਭੁੱਲਰ ਦੀ ਫਰਮ ਅਤੇ ਬਾਬਾ ਨਾਗਾ ਐਗਰੀ ਪ੍ਰਾਈਵੇਟ ਲਿਮਟਿਡ ਦੋਵੇਂ ਬੋਲੀਕਾਰ ਸਨ। ਟੈਂਡਰ ਬਾਅਦ ਵਾਲੇ ਨੂੰ ਅਲਾਟ ਕੀਤਾ ਗਿਆ ਸੀ, ਕਿਉਂਕਿ ਬੋਲੀ ਦੀ ਰਕਮ ਘੱਟ ਸੀ। ਜਦੋਂ ਕਿ ਭੁੱਲਰ ਨੇ 99.61 ਰੁਪਏ ਪ੍ਰਤੀ ਮੀਟਰਿਕ ਟਨ (ਕਿਰਾਏ ਵਜੋਂ) ਦੀ ਬੋਲੀ ਲਗਾਈ ਸੀ। ਬਾਬਾ ਨਾਗਾ ਦੀ ਬੋਲੀ ਕਥਿਤ ਤੌਰ ’ਤੇ 91.50 ਰੁਪਏ ਪ੍ਰਤੀ ਮੀਟਰਿਕ ਟਨ ਸੀ। ਸੁਪਰਵਾਈਜ਼ਰੀ ਚਾਰਜ (ਜੋ ਕਿ ਬੋਲੀ ਦੀ ਰਕਮ ਵਿੱਚ ਜੋੜਿਆ ਜਾਂਦਾ ਹੈ) ਨੂੰ ਸ਼ਾਮਲ ਕਰਨ ਦੇ ਬਾਵਜੂਦ, ਬਾਬਾ ਨਾਗਾ ਦੀ ਬੋਲੀ ਘੱਟ ਸੀ। ਭੁੱਲਰ ਦੀ ਫ਼ਰਮ ਨੇ ਸੁਪਰਵਾਈਜ਼ਰੀ ਚਾਰਜ ਵਜੋਂ 14.94 ਰੁਪਏ ਤੇ ਬਾਬਾ ਨਾਗਾ ਨੇ 13.73 ਰੁਪਏ ਜੋੜੇ ਸਨ।

ਵੇਰਵਿਆਂ ਅਨੁਸਾਰ ਨਾਰਮਲਾਈਜ਼ੇਸ਼ਨ ਚਾਰਜ (ਜੇ ਰੇਲਵੇ ਹੈੱਡ ਤੋਂ ਸਾਈਟ ਦੀ ਦੂਰੀ 8 ਕਿਲੋਮੀਟਰ ਤੋਂ ਵੱਧ ਹੈ ਤਾਂ ਜੋੜਿਆ ਜਾਂਦਾ ਹੈ) ਵੀ ਭੁੱਲਰ ਦੇ ਹੱਕ ਵਿੱਚ ਨਹੀਂ ਸੀ। ਅਧਿਕਾਰਤ ਸੂਤਰ ਅਨੁਸਾਰ ਭੁੱਲਰ ਦੀ ਕੰਪਨੀ ਵੱਲੋਂ ਪੇਸ਼ ਕੀਤੀ ਗਈ ਕੁੱਲ ਬੋਲੀ ਰਕਮ, ਸਾਰੇ ਖ਼ਰਚਿਆਂ ਸਮੇਤ, 115.25 ਰੁਪਏ ਸੀ ਜਦੋਂ ਕਿ ਬਾਬਾ ਨਾਗਾ ਐਗਰੀ ਪ੍ਰਾਈਵੇਟ ਲਿਮਟਿਡ ਦੀ 115.03 ਰੁਪਏ ਸੀ, ਜਿਸ ਕਾਰਨ ਬਾਅਦ ਵਾਲੇ ਨੂੰ ਐੱਲ 1 ਬੋਲੀਕਾਰ ਵਜੋਂ ਚੁਣਿਆ ਗਿਆ।

Advertisement
×