ਚੰਡੀਗੜ੍ਹ, 14 ਫਰਵਰੀ
ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਮੌਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਤੇ ਫਿਰ ਸੁਜਾਨਪੁਰ ਵਿਚ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਚੰਨੀ ਹੁਸ਼ਿਆਰਪੁਰ ਜਾਣਾ ਚਾਹੁੰਦੇ ਸੀ ਜਿਥੇ ਰਾਹੁਲ ਗਾਂਧੀ ਦੀ ਰੈਲੀ ਸੀ। ਦੋ ਵਾਰ ਹੈਲੀਕਾਪਟਰ ਰੋਕੇ ਜਾਣ ’ਤੇ ਚੰਨੀ ਭੜਕ ਗਏ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਹਨ ਅਤਿਵਾਦੀ ਨਹੀਂ। ਦੂਜੇ ਪਾਸੇ ਜਲੰਧਰ ਵਿਚ ਵੀ ਸ੍ਰੀ ਮੋਦੀ ਨੇ ਇਸ ਵਿਵਾਦ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਦ ਉਹ ਗੁਜਰਾਤ ਦੇ ਮੁੱਖ ਮੰਤਰੀ ਸੀ ਤੇ ਭਾਜਪਾ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਬਣਾਇਆ ਸੀ ਤੇ ਪਠਾਨਕੋਟ ਤੋਂ ਹਿਮਾਚਲ ਵਿਚ ਪ੍ਰਚਾਰ ਲਈ ਜਾਂਦੇ ਵੇਲੇ ਉਨ੍ਹਾਂ ਦਾ ਹੈਲੀਕਾਪਟਰ ਰੋਕ ਦਿੱਤਾ ਗਿਆ ਸੀ। ਉਸ ਵੇਲੇ ਕਾਂਗਰਸ ਦੇ ਰਾਹੁਲ ਗਾਂਧੀ ਅੰਮ੍ਰਿਤਸਰ ਵੱਲ ਜਾ ਰਹੇ ਸਨ।-ਏਜੰਸੀ