ਨਵੀਂ ਦਿੱਲੀ, 15 ਜੂਨ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਹ ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐੱਮਐੱਲ) ਦੀ ਉਸ ਪਟੀਸ਼ਨ ’ਤੇ ਦੋ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ, ਜਿਸ ਵਿੱਚ ਪੰਜਾਬ, ਹਰਿਆਣਾ, ਗੁਜਰਾਤ, ਰਾਜਸਥਾਨ ਤੇ ਛੱਤੀਸਗੜ੍ਹ ਦੇ 13 ਜ਼ਿਲ੍ਹਿਆਂ ਵਿੱਚ ਰਹੇ ਅਫ਼ਗ਼ਾਨਿਸਤਾਨ ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਗ਼ੈਰ-ਮੁਸਲਮਾਨ ਸ਼ਰਨਾਰਥੀਆਂ ਤੋਂ ਭਾਰਤੀ ਨਾਗਰਿਕਤਾ ਲਈ ਅਰਜ਼ੀਆਂ ਦੇਣ ਸਬੰਧੀ ਕੇਂਦਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਮਾਮਲਾ ਜਸਟਿਸ ਹੇਮੰਤ ਗੁਪਤਾ ਅਤੇ ਵੀ. ਰਾਮਸੁਬਰਾਮਨੀਅਨ ਦੇ ਬੈਂਚ ਅੱਗੇ ਸੁਣਵਾਈ ਲਈ ਆਇਆ।