ਪੱਤਰ ਪ੍ਰੇਰਕ
ਮਾਨਸਾ, 12 ਜੁਲਾਈ
ਸਥਾਨਕ ਅਦਾਲਤ ਨੇ ਪਿਤਾ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ 25 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਮਨਜੋਤ ਕੌਰ ਦੀ ਅਦਾਲਤ ਵੱਲੋਂ ਇਹ ਸਜ਼ਾ ਥਾਣਾ ਜੋਗਾ ਵਿੱਚ 27 ਮਾਰਚ 2021 ਨੂੰ ਦਰਜ ਮੁਕੱਦਮਾ ਨੰਬਰ 28, ਧਾਰਾ 376 (3) 506 ਆਈਪੀਸੀ, ਸੈਕਟਰ-4 ਪੋਕਸੋ ਐਕਟ ਤਹਿਤ ਦਿੱਤੀ ਗਈ ਹੈ। ਪੀੜਤ ਦੇ ਵਕੀਲ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਜਾਵੇਗੀ।