ਸਹਿਕਾਰੀ ਵਿਭਾਗ ਵੱਲੋਂ ਡਿਜੀਟਲ ਹਾਜ਼ਰੀ ਪ੍ਰਣਾਲੀ ਸ਼ੁਰੂ
ਪੰਜਾਬ ਸਰਕਾਰ ਨੇ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫ਼ਤਰਾਂ ’ਚ ਮੁਲਾਜ਼ਮਾਂ ਦੀ ਡਿਜੀਟਲ ਹਾਜ਼ਰੀ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਲਈ ਸਰਕਾਰ...
Advertisement
ਪੰਜਾਬ ਸਰਕਾਰ ਨੇ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫ਼ਤਰਾਂ ’ਚ ਮੁਲਾਜ਼ਮਾਂ ਦੀ ਡਿਜੀਟਲ ਹਾਜ਼ਰੀ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਲਈ ਸਰਕਾਰ ਨੇ ‘ਐੱਮਸੇਵਾ’ ਐਪਲੀਕੇਸ਼ਨ ਦੀ ਵਰਤੋਂ ਕੀਤੀ ਹੈ। ਇਸ ਬਾਰੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਗਿਰੀਸ਼ ਦਿਆਲਨ ਨੇ ਕਿਹਾ ਕਿ ‘ਐੱਮਸੇਵਾ’ ਐਪ ’ਤੇ ਆਨਲਾਈਨ ਹਾਜ਼ਰੀ ਦਰਜ ਕਰਨ ਦਾ ਇਹ ਟਰਾਇਲ ਰਨ ਭਲਕੇ ਪਹਿਲੀ ਅਗਸਤ ਤੋਂ ਸ਼ੁਰੂ ਹੋ ਕੇ ਇੱਕ ਮਹੀਨੇ ਦੀ ਮਿਆਦ ਲਈ ਹੋਵੇਗਾ। ਇਸ ਦੌਰਾਨ ਸੁਚਾਰੂ ਆਨਬੋਰਡਿੰਗ ਪ੍ਰਕਿਰਿਆ ਯਕੀਨੀ ਬਣਾਉਣ ਲਈ ਇਸ ਵਿੱਚ ਮੁਲਾਜ਼ਮਾਂ ਦੀ ਭਾਗੀਦਾਰੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਸਫ਼ਲ ਆਨਬੋਰਡਿੰਗ ਅਤੇ ਟਰਾਇਲ ਰਨ ਤੋਂ ਬਾਅਦ ਇਹ ਹਾਜ਼ਰੀ ਪ੍ਰਣਾਲੀ ਪਹਿਲੀ ਸਤੰਬਰ 2025 ਤੋਂ ਲਾਗੂ ਕਰ ਦਿੱਤੀ ਜਾਵੇਗੀ।
Advertisement
Advertisement