ਨਵੀਂ ਦਿੱਲੀ, 20 ਫਰਵਰੀ
ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਕੇਰਲ, ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕੋਵਿਡ-19 ਦੇ ਨਵੇਂ ਮਾਮਲੇ ਵਧੇ ਹਨ। ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਛੱਤੀਸਗੜ੍ਹ ਵਿਚ ਪਿਛਲੇ ਸੱਤ ਦਿਨਾਂ ਵਿਚ ਵਾਇਰਸ ਦੀ ਲਾਗ ਦੇ ਰੋਜ਼ਾਨਾ ਕੇਸਾਂ ਵਿਚ ਵਾਧਾ ਹੋਇਆ ਹੈ। ਇਥੇ ਬੀਤੇ ਚੌਵੀ ਘੰਟਿਆਂ ਦੌਰਾਨ 259 ਨਵੇਂ ਮਾਮਲੇ ਸਾਹਮਣੇ ਆਏ। ਪੰਜਾਬ ਵਿੱਚ ਰੋਜ਼ ਮਾਮਲੇ ਵੱਧ ਰਹੇ ਹਨ ਤੇ ਇਥੇ 383 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ ਵਿੱਚ ਕਰੋਨਾ ਦੇ 6112 ਨਵੇਂ ਮਾਮਲੇ ਸਾਹਮਣੇ ਆਏ ਹਨ।