ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 8 ਮਈ
ਕਰੋਨਾ ਮਹਾਮਾਰੀ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਜਾਹ ਬਿਸਤਰਿਆਂ ਵਾਲਾ ਕਰੋਨਾ ਸਹਾਇਤਾ ਸੈਂਟਰ ਅਤੇ ਆਕਸੀਜਨ ਲੰਗਰ ਖੋਲ੍ਹਿਆ ਗਿਆ। ਇਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜੰਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ।