ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਸਤੰਬਰ
ਜ਼ਿਲ੍ਹੇ ’ਚ ਕਰੋਨਾ ਨਾਲ ਅੱਜ 7 ਜਣਿਆਂ ਦੀ ਮੌਤ ਹੋ ਗਈ ਤੇ 245 ਪਾਜ਼ੇਟਿਵ ਕੇਸ ਆਏ ਹਨ। ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦਾ ਅੰਕੜਾ 11,153 ਹੋ ਗਿਆ ਹੈ। ਮੌਤਾਂ ਦੀ ਗਿਣਤੀ ਵੀ 308 ਤੱਕ ਜਾ ਪਹੁੰਚੀ ਹੈ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅੱਜ ਜ਼ਿਲ੍ਹੇ ਵਿਚ 11 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਅਤੇ 224 ਹੋਰ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 300 ਹੋ ਗਈ ਹੈ। ਜ਼ਿਲ੍ਹੇ ਵਿਚ ਕੁੱਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 8041 ਹੋ ਗਈ ਹੈ, ਜਿਨ੍ਹਾਂ ਵਿਚੋਂ 5930 ਠੀਕ ਹੋ ਚੁੱਕੇ ਹਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਵਿਚ ਅੱਜ 145 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ ਚਾਰ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਮਰੀਜ਼ ਹੁਸ਼ਿਆਰਪੁਰ, ਮਿਆਣੀ ਅਤੇ ਪੋਸੀ ਨਾਲ ਸਬੰਧਤ ਸਨ।
ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪਠਾਨਕੋਟ ਵਿਚ ਅੱਜ 143 ਨਵੇਂ ਕੇਸ ਕਰੋਨਾ ਪਾਜ਼ੇਟਿਵ ਆਊਣ ਨਾਲ ਐਕਟਿਵ ਕੇਸਾਂ ਦੀ ਕੁੱਲ ਗਿਣਤੀ 932 ਹੋ ਗਈ ਹੈ। ਅੱਜ 3 ਹੋਰ ਲੋਕਾਂ ਦੀ ਕਰੋਨਾ ਨਾਲ ਮੌਤ ਹੋਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦਿੱਤੀ।
ਗੁਰਦਾਸਪੁਰ (ਜਤਿੰਦਰ ਬੈਂਸ): ਜ਼ਿਲ੍ਹਾ ਗੁਰਦਾਸਪੁਰ ’ਚ ਅੱਜ ਕਰੋਨਾ ਨਾਲ ਇਕ ਮੌਤ ਹੋ ਗਈ ਹੈ ਜਦਕਿ 129 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਫਗਵਾੜਾ (ਪੱਤਰ ਪ੍ਰੇਰਕ): ਫਗਵਾੜਾ ’ਚ ਅੱਜ ਕਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਕ ਵਿਅਕਤੀ ਦੀ ਮੌਤ ਹੋ ਗਈ।