ਚੰਡੀਗੜ੍ਹ (ਟਨਸ): ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨੇ 28 ਵਿਅਕਤੀਆਂ ਦੀ ਜਾਨ ਲੈ ਲਈ ਹੈ ਤੇ 635 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5007 ਤੱਕ ਪਹੁੰਚ ਗਈ ਹੈ। ਮੁਹਾਲੀ ਵਿੱਚ ਛੇ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿੱਚ ਚਾਰ-ਚਾਰ, ਪਟਿਆਲਾ, ਲੁਧਿਆਣਾ, ਜਲੰਧਰ ਵਿੱਚ ਤਿੰਨ-ਤਿੰਨ, ਸੰਗਰੂਰ ਵਿੱਚ ਦੋ, ਬਰਨਾਲਾ, ਮਾਨਸਾ, ਮੋਗਾ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।