ਫ਼ਤਹਿਗੜ੍ਹ ਸਾਹਿਬ: ਕਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹਰ ਫ਼ਰੰਟ ਲਾਈਨ ਵਰਕਰ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਹ ਜਾਣਕਾਰੀ ਅੱਜ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰੋਨਾ ਦਾ ਟੀਕਾ ਲਗਵਾਉਣ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਨੇ ਦਿੱਤੀ। ਇਸ ਮੌਕੇ ਐੱਸਪੀ ਹਰਪਾਲ ਸਿੰਘ ਅਤੇ ਹੋਰ ਪੁਲੀਸ ਅਧਿਕਾਰੀਆਂ ਸਮੇਤ 25 ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਸਮੇਤ ਹੋਰ ਪੁਲੀਸ ਅਧਿਕਾਰੀਆਂ ਨੂੰ ਕਰੋਨਾ ਵੈਕਸੀਨ ਲਗਵਾਉਣ ’ਤੇ ਸਰਟੀਫ਼ਿਕੇਟ ਦਿੱਤੇ ਗਏ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕਰੀਬ 629 ਵਿਅਕਤੀਆਂ ਨੂੰ ਇਹ ਵੈਕਸੀਨ ਦਿੱਤੀ ਜਾ ਚੁੱਕੀ ਹੈ।
-ਨਿੱਜੀ ਪੱਤਰ ਪ੍ਰੇਰਕ