ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 20 ਜੂਨ
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਵਿਰੁੱਧ ਲੜੀ ਜਾ ਰਹੀ ਲੜਾਈ ’ਚ ਸਹਿਯੋਗ ਦੇਣ ਲਈ ਡੇਰਾ ਹੰਸਾਲੀ ਸਾਹਿਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਅਤੇ ਐੱਸਡੀਐੱਮ ਡਾ. ਸੰਜੀਵ ਕੁਮਾਰ ਨੇ ਹੰਸਾਲੀ ਸਾਹਿਬ ਵਿਖੇ ਬਾਬਾ ਪਰਮਜੀਤ ਸਿੰਘ ਨੂੰ ਸ਼ਲਾਘਾ ਪੱਤਰ ਭੇਟ ਕੀਤਾ। ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਦੱਸਿਆ ਕਿ ਬ੍ਰਹਮ-ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਨਾਲ ਕਰੋਨਾ ਮਹਾਮਾਰੀ ਦੌਰਾਨ ਲਗਾਤਾਰ 2 ਮਹੀਨੇ ਰੋਜ਼ਾਨਾ 4-5 ਹਜ਼ਾਰ ਵਿਅਕਤੀਆਂ ਦਾ ਲੰਗਰ ਬਣਾ ਕੇ ਸਰਹਿੰਦ ਭੇਜਿਆ ਜਾਂਦਾ ਸੀ। ਇਸ ਦੌਰਾਨ ਲੰਗਰ ਇੰਚਾਰਜ ਬਲਵੀਰ ਕਾਲਾ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤਾ। ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਅਤੇ ਐੱਸਡੀਐੱਮ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਤੇ ਲੋੜਵੰਦਾਂ ਦੀ ਮਦਦ ਕੀਤੀ।