ਲੁਧਿਆਣਾ, 22 ਜਨਵਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰੋਨਾ ਪਾਜ਼ੇਟਿਵ ਹੋਣ ਕਾਰਨ ਬੁੱਧਵਾਰ ਤੋਂ ਇਥੋਂ ਦੇ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਅੱਜ ਸ਼ਨੀਵਾਰ ਨੂੰ ਉਨ੍ਹਾਂ ਨੂੰ ਬੁਖਾਰ ਚੜ੍ਹ ਗਿਆ ਤੇ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣ ਵਾਲੇ ਡਾ. ਬਿਸ਼ਵ ਮੋਹਨ ਨੇ ਦੱਸਿਆ ਕਿ ਸ੍ਰੀ ਬਾਦਲ ਦੀ ਹਾਲਤ ਸਥਿਰ ਤੇ ਸੰਤੁਸ਼ਟੀਜਨਕ ਹੈ। -ਪੀਟੀਆਈ