ਸੰਜੀਵ ਬੱਬੀ
ਚਮਕੌਰ ਸਾਹਿਬ, 5 ਅਗਸਤ
ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਰਾਮਪੁਰ ਬੇਟ ਦੇ ਇੱਕ ਵਿਅਕਤੀ ਜੋ ਪੀਜੀਆਈ ਚੰਡੀਗੜ੍ਹ ਵਿੱਚ ਗੁਰਦੇ ਦਾ ਇਲਾਜ ਕਰਵਾ ਰਿਹਾ ਸੀ ਦੀ ਕੁਝ ਦਿਨ ਪਹਿਲਾਂ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਸ ਦੀ ਅੱਜ ਪੀਜੀਆਈ ਵਿੱਚ ਮੌਤ ਹੋ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪਿੰਡ ਰਾਮਪੁਰ ਬੇਟ ਲਿਆਂਦੀ ਗਈ ਹੈ, ਜਿੱਥੇ ਕਿ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਸ ਦਾ ਸਸਕਾਰ ਕੀਤਾ ਜਾਵੇਗਾ।