ਦਵਿੰਦਰ ਪਾਲ
ਚੰਡੀਗੜ੍ਹ, 10 ਜੁਲਾਈ
ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿੱਚ ਆਮ ਜਨਤਾ ਦੇ ਦਾਖਲੇ ’ਤੇ ਪਾਬੰਦੀ ਕਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਕਰੋਨਾ ਵਾਰਿਰਸ ਦੇ ਵਧਦੇ ਮਾਮਲਿਆਂ ਕਾਰਨ ਲਿਆ ਹੈ। ਸਕੱਤਰੇਤ ਦੇ ਕਈ ਮੁਲਾਜ਼ਮ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਚੰਡੀਗੜ੍ਹ ’ਚ ਤਾਇਨਾਤ ਇੱਕ ਸੀਨੀਅਰ ਆਈਏਐਸ ਅਧਿਕਾਰੀ ਵੀ ਲਾਗ ਦਾ ਸ਼ਿਕਾਰ ਹੋਇਆ ਹੈ। ਸੰਪਰਕ ’ਚ ਆਏ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਏਕਾਂਤਵਾਸ ਕੀਤਾ ਗਿਆ ਹੈ। ਸਕੱਤਰੇਤ ਵਿੱਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਹਦਾਇਆਂ ਵੀ ਦਿੱਤੀਆਂ ਗਈਆਂ ਹਨ।