ਮੋਦੀ ਦੀ ਫ਼ਿਰੋਜ਼ਪੁਰ ਰੈਲੀ ਲਈ ਤਾਇਨਾਤ ਕਾਂਸਟੇਬਲ ਤੋਂ ਲੈ ਕੇ ਐੱਸਐੱਸਪੀ ਤੱਕ ਸਾਰੇ ਮੁਲਾਜ਼ਮਾਂ ਦਾ ਕਰੋਨਾ ਟੈਸਟ

1100 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀ ਲੱਗੀ ਡਿਊਟੀ

ਮੋਦੀ ਦੀ ਫ਼ਿਰੋਜ਼ਪੁਰ ਰੈਲੀ ਲਈ ਤਾਇਨਾਤ ਕਾਂਸਟੇਬਲ ਤੋਂ ਲੈ ਕੇ ਐੱਸਐੱਸਪੀ ਤੱਕ ਸਾਰੇ ਮੁਲਾਜ਼ਮਾਂ ਦਾ ਕਰੋਨਾ ਟੈਸਟ

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 4 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਫ਼ਿਰੋਜ਼ਪੁਰ ਵਿਖੇ ਹੋ ਰਹੀ ਰੈਲੀ ’ਚ ਤਾਇਨਾਤ ਸਾਰੇ ਪੁਲੀਸ ਮੁਲਾਜ਼ਮਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਹੈ। ਇਨ੍ਹਾਂ ’ਚ ਸਿਪਾਹੀ ਤੋਂ ਲੈ ਕੇ ਐੱਸਐੱਸਪੀ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ ਹਨ। ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਤੋਂ ਵੀ ਡੇਢ ਸੌ ਮੁਲਾਜ਼ਮਾਂ ਦੀ ਡਿਊਟੀ ਇਸ ਰੈਲੀ ’ਚ ਲੱਗੀ ਹੈ। ਇਨ੍ਹਾਂ ਸਾਰੇ ਡੇਢ ਸੌ ਮੁਲਾਜ਼ਮਾਂ ਦਾ ਵੀ ਕਰੋਨਾ ਟੈਸਟ ਕਰਵਾਇਆ ਗਿਆ ਹੈ। ਹੋਰ ਜਾਣਕਾਰੀ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ’ਚੋਂ 1100 ਤੋਂ ਵਧੇਰੇ ਮੁਲਾਜ਼ਮਾਂ ਦੀ ਸੁਰੱਖਿਆ ਸਮੇਤ ਹੋਰ ਡਿਊਟੀਆਂ ਲੱਗੀਆਂ ਹਨ। ਇਨ੍ਹਾਂ ਸਭ ਦਾ ਕਰੋਨਾ ਟੈਸਟ ਕਰਵਾ ਕੇ ਰੈਲੀ ਤੋਂ ਕੁਝ ਘੰਟੇ ਪਹਿਲਾਂ ਭਾਵ ਮੰਗਲਵਾਰ ਸ਼ਾਮ ਨੂੰ ਫ਼ਿਰੋਜ਼ਪੁਰ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਿਹੜੇ ਮੁਲਾਜ਼ਮ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਹੋਵੇਗੀ ਉਸ ਦੀ ਡਿਊਟੀ ਪ੍ਰਧਾਨ ਮੰਤਰੀ ਦੀ ਰੈਲੀ ਵਿੱਚੋਂ ਕੱਟ ਦਿੱਤ ਜਾਵੇਗੀ। ਦੇਸ਼ ਦੇ ਹੋਰ ਹਿੱਸਿਆਂ ’ਚ ਕਰੋਨਾ ਦੇ ਨਵੇਂ ਸਰੂਪ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਅੰਦਰ ਵੀ ਕਰੋਨਾ ਵਾਇਰਸ ਦੇ ਦਰਜਨਾਂ ਮਾਮਲੇ ਸਾਹਮਣੇ ਆਏ ਹਨ। ਸਵਾਲ ਹੈ ਕਿ ਪ੍ਰਧਾਨ ਮੰਤਰੀ ਦੀ ਰੈਲੀ ’ਚ ਜੁੜਨ ਵਾਲੀ ਭੀੜ ਕਰੋਨਾ ਵਾਇਰਸ ਫੈਲਣ ਤੇ ਫੈਲਾਉਣ ਤੋਂ ਕਿਵੇਂ ਬਚੇਗੀ? ਭਾਜਪਾ ਦੇ ਸੀਨੀਅਰ ਡਾ. ਰਜਿੰਦਰ ਸ਼ਰਮਾ ਦਾ ਕਹਿਣਾ ਸੀ ਕਿ ਰੈਲੀ ਲਈ ਇਕ ਲੱਖ ਕੁਰਸੀ ਲਾਈ ਗਈ ਹੈ ਅਤੇ ਇਸ ਇਤਿਹਾਸ ਰੈਲੀ ’ਚ ਲੱਖਾਂ ਦੀ ਗਿਣਤੀ ’ਚ ਲੋਕ ਪ੍ਰਧਾਨ ਮੰਤਰੀ ਨੂੰ ਸੁਣਨ ਲਈ ਪਹੁੰਚਣਗੇ। ਲੋਕ ਆਗੂ ਕੰਵਲਜੀਤ ਖੰਨਾ ਤੇ ਪ੍ਰੀਤਮ ਸਿੰਘ ਅਖਾੜਾ ਨੇ ਸਵਾਲ ਕੀਤਾ ਕਿ ਇਕ ਪਾਸੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲੀਸ ਦੇ ਰੈਲ ’ਚ ਤਾਇਨਾਤ ਸਾਰੇ ਮੁਲਾਜ਼ਮਾਂ ਦੇ ਕਰੋਨਾ ਟੈਸਟ ਕਰਵਾਏ ਗਏ ਹਨ, ਦੂਜੇ ਪਾਸੇ ਜਿਹੜੀ ਹਜ਼ਾਰਾਂ ਦੀ ਗਿਣਤੀ ’ਚ ਭੀੜ ਇਕੱਠੀ ਕੀਤੀ ਜਾਣੀ ਹੈ ਉਸ ’ਤੇ ਕਰੋਨਾ ਕਿਵੇਂ ਅਸਰ ਨਹੀਂ ਕਰੇਗਾ। ਇਸ ਨੂੰ ਅਜੀਬ ਤੇ ਹਾਸੋਹੀਣੀ ਗੱਲ ਦੱਸਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਹਜ਼ਾਰਾਂ ਕੁਰਸੀਆਂ ਬਿਨਾਂ ਦੂਰੀ ਦੇ ਨਾਲ-ਨਾਲ ਲਾਈਆਂ ਗਈਆਂ ਹਨ। ਇਥੋਂ ਡਿਊਟੀ ’ਤੇ ਭੇਜੇ ਕੁਝ ਮੁਲਾਜ਼ਮਾਂ ਨੇ ਦੱਸਿਆ ਕਿ ਕਰੋਨਾ ਟੈਸਟ ਕਰਵਾ ਕੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਸੱਦ ਲਿਆ ਗਿਆ ਹੈ ਪਰ ਕੜਾਕੇ ਦੀ ਠੰਢ ਦੇ ਬਾਵਜੂਦ ਉਥੇ ਰਹਿਣ ਤੇ ਠਹਿਰਾਨ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਪਰਵਾਸੀ ਪੰਜਾਬੀ ਤੇ ਰੋਡਵੇਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਮੋਤੀ ਨੇ ਕਿਹਾ ਕਿ ਕਰੋਨਾ ਮਾਮਲੇ ’ਚ ਦੇਸ਼ ਅੰਦਰ ਹਮੇਸ਼ਾ ਦੋਹਰੇ ਮਾਪਦੰਡ ਵੀ ਦੇਖਣ ਨੂੰ ਮਿਲਦੇ ਹਨ ਕਿਉਂਕਿ ਚੋਣਾਂ ਵਾਲੇ ਰਾਜਾਂ ’ਚ ਨਿਯਮ ਹੋਰ ਹੁੰਦੇ ਹਨ ਤੇ ਦੂਜੇ ਰਾਜਾਂ ’ਚ ਹੋਰ, ਜਿਵੇਂ ਕਰੋਨਾ ਵਾਇਰਸ ’ਤੇ ਚੋਣਾਂ ਵਾਲੇ ਰਾਜਾਂ ’ਚ ਦਾਖਲ ਹੋਣ ਦੀ ਮਨਾਹੀ ਹੋਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All