ਨੂਰਪੁਰ ਬੇਦੀ: ਭਾਵੇਂ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਖਤਮ ਕਰਨ ਲਈ ਮਿਸ਼ਨ ਫਤਹਿ ਸ਼ੁਰੂ ਕੀਤਾ ਗਿਆ ਹੈ ਪਰ ਬਲਾਕ ਨੂਰਪੁਰ ਬੇਦੀ ’ਚ ਇਸ ਮਿਸ਼ਨ ਨੂੰ ਅੱਖੋ ਪਰੋਖੇ ਕਰ ਕੇ ਲੋਕਾਂ ਵੱਲੋ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਾਨੂੰਨ ਲਾਗੂ ਕਰਨ ਲਈ ਪੁਲੀਸ ਵੀ ਨਾਕਾਮ ਲੱਗਦੀ ਹੈ। ਬੈਂਕਾਂ, ਦੁਕਾਨਾਂ ਅਤੇ ਹੋਰ ਜਨਤਕ ਥਾਵਾਂ ’ਤੇ ਲੋਕਾਂ ਵੱਲੋਂ ਕਾਨੂੰਨ ਦੀ ਪਾਲਣ ਨਹੀਂ ਕੀਤੀ ਜਾ ਰਹੀ। ਬਲਾਕ ਨੂਰਪੁਰ ਬੇਦੀ ਦੇ ਕਈ ਪਿੰਡਾਂ ਵਿੱਚ ਕਰੋਨਾ ਦੇ ਮਰੀਜ਼ਾ ’ਚ ਵਾਧਾ ਹੋ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਜਾਣਕਾਰੀ ਮੁਤਾਬਕ ਪਿੰਡ ਹੀਰਪੁਰ, ਸੁੱਖੇਮਾਜਰਾ, ਸਿੰਘਪੁਰ ਅਤੇ ਬੜਵਾ ਪਿੰਡਾਂ ਵਿੱਚ ਕਰੋਨਾ ਦੇ ਮਰੀਜ਼ ਹੋਣ ਦਾ ਪਤਾ ਲੱਗਾ ਹੈ। ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਉਕਤ ਪਿੰਡਾਂ ਦੀ ਸੈਪਲਿੰਗ ਲਈ ਜਾ ਰਹੀ ਹੈ। -ਪੱਤਰ ਪ੍ਰੇਰਕ