ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 11 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਕੇ ਪੰਜਾਬ ਲਈ ਕੋਵੀਸ਼ੀਲਡ ਟੀਕਿਆਂ ਦਾ ਕੋਟਾ ਵਧਾਉਣ ਦੀ ਅਪੀਲ ਕੀਤੀ। ਕੇਂਦਰੀ ਸਿਹਤ ਮੰਤਰੀ ਨੇ ਫੌਰੀ ਪੰਜਾਬ ਨੂੰ ਟੀਕਿਆਂ ਦੀ ਵੰਡ ’ਚ 25 ਫੀਸਦੀ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਅਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਵੱਲੋਂ ਕੋਵੀਸ਼ੀਲਡ ਦੇ ਦੂਜੇ ਟੀਕੇ ਲਈ ਉਡੀਕ ਕਰ ਰਹੇ 26 ਲੱਖ ਲੋਕਾਂ ਦੀ ਗਿਣਤੀ ਦਾ ਹਵਾਲਾ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਕੇਂਦਰ ਤੋਂ ਕੋਵਿਡ ਟੀਕਿਆਂ ਦੀਆਂ 55 ਲੱਖ ਖੁਰਾਕਾਂ ਦੀ ਮੰਗ ਕੀਤੀ ਸੀ। ਸ੍ਰੀ ਮਾਂਡਵੀਆ ਨੇ 31 ਅਕਤੂਬਰ ਤੱਕ ਪੰਜਾਬ ਦੀ ਲੋੜ ਪੂਰੀ ਕਰ ਦੇਣ ਦਾ ਭਰੋਸਾ ਦਿੱਤਾ।