ਪਾਲ ਸਿੰਘ ਨੌਲੀ
ਜਲੰਧਰ, 29 ਜੁਲਾਈ
ਬਾਬਾ ਦਇਆ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੀ ਕਰੋਨਾ ਰਿਪੋਰਟ ਆਈ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਰੱਖਿਆ ਹੋਇਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ। ਬਾਬਾ ਦਇਆ ਸਿੰਘ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਗੁਰਦੁਆਰਾ ਟਾਹਲੀ ਸਾਹਿਬ ਵਿੱਚ ਰਹਿਣ ਵਾਲੇ ਸਾਰੇ ਸੇਵਾਦਾਰਾਂ ਦੇ ਸਿਹਤ ਵਿਭਾਗ ਵੱਲੋਂ ਟੈਸਟ ਕੀਤੇ ਜਾ ਰਹੇ ਹਨ। ਹਫਤੇ ਤੋਂ ਬਾਬਾ ਦਇਆ ਸਿੰਘ ਇਕਾਂਤਵਾਸ ਵਿੱਚ ਸਨ। ਬੀਤੇ ਦਿਨ ਉਨ੍ਹਾਂ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ।