ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭ੍ਰਿਸ਼ਟਾਚਾਰ: ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਹਾੲੀ ਕੋਰਟ ਵੱਲੋਂ ਵਿਧਾਇਕ ਦੇ ਪੁੱਤਰ ਦੀ ਗ੍ਰਿਫ਼ਤਾਰੀ ’ਤੇ ਰੋਕ ਜਾਰੀ
Advertisement

ਜਲੰਧਰ, 19 ਜੁਲਾਈ

ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਰਮਨ ਅਰੋੜਾ ’ਤੇ ਆਪਣੇ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹਨ। ਉਨ੍ਹਾਂ ਖ਼ਿਲਾਫ਼ ਆਪਣੇ ਪਰਿਵਾਰ ਦੇ ਨਾਮ ’ਤੇ ਗੈਰ-ਕਾਨੂੰਨੀ ਜਾਇਦਾਦ ਬਣਾਉਣ ਦੇ ਵੀ ਦੋਸ਼ ਹਨ। ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਾਂਚ ਦੌਰਾਨ ਮਿਲੇ ਮਹੱਤਵਪੂਰਨ ਦਸਤਾਵੇਜ਼ਾਂ ਅਤੇ ਗਵਾਹਾਂ ਦੇ ਬਿਆਨਾਂ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ ਹੈ, ਜਿਸ ਨਾਲ ਕੇਸ ਹੋਰ ਮਜ਼ਬੂਤ ਹੋਇਆ ਹੈ। ਅਧਿਕਾਰੀਆਂ ਅਨੁਸਾਰ, ਚਾਰਜਸ਼ੀਟ ਵਿੱਚ ਕਈ ਅਜਿਹੇ ਤੱਥ ਅਤੇ ਸਬੂਤ ਸ਼ਾਮਲ ਹਨ, ਜੋ ਭ੍ਰਿਸ਼ਟਾਚਾਰ ਦਾ ਖੁਲਾਸਾ ਕਰਦੇ ਹਨ। ਹੁਣ ਇਸ ਮਾਮਲੇ ਦੀ ਅਦਾਲਤ ’ਚ ਜਲਦੀ ਸੁਣਵਾਈ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ 23 ਮਈ ਨੂੰ ਜਲੰਧਰ ਤੋਂ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਪਰੰਤ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਦੌਰਾਨ ਕਈ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਸੀ, ਜਿਸ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ ਹੈ। ਇਸ ਮਾਮਲੇ ਵਿੱਚ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਅਤੇ ਉਨ੍ਹਾਂ ਦੇ ਕੁੜਮ ਰਾਜੂ ਮਦਾਨ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਰਾਜਨ ਅਰੋੜਾ ਵਿਰੁੱਧ ਲੁੱਕਆਊਟ ਸਰਕੁਲਰ ਜਾਰੀ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਹਾਲ ਹੀ ਵਿੱਚ ਹਾਈ ਕੋਰਟ ਨੇ ਰਾਜਨ ਨੂੰ 24 ਸਤੰਬਰ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਹੈ ਅਤੇ ਜਾਂਚ ਵਿੱਚ ਸਹਿਯੋਗ ਕਰਨ ਦਾ ਹੁਕਮ ਦਿੱਤਾ ਹੈ।

Advertisement

Advertisement