ਭ੍ਰਿਸ਼ਟਾਚਾਰ: ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਗੁਰਦਾਸਪੁਰ, 12 ਜੁਲਾਈ ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਪੁਲੀਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਸਾਂਝ ਕੇਂਦਰ ਦੇ ਕੁਝ ਕਰਮਚਾਰੀਆਂ ਨੇ ਦੋਸ਼ ਲਗਾਇਆ ਸੀ...
Advertisement
ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 12 ਜੁਲਾਈ
Advertisement
ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਪੁਲੀਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਸਾਂਝ ਕੇਂਦਰ ਦੇ ਕੁਝ ਕਰਮਚਾਰੀਆਂ ਨੇ ਦੋਸ਼ ਲਗਾਇਆ ਸੀ ਕਿ ਇੰਸਪੈਕਟਰ ਇੰਦਰਬੀਰ ਕੌਰ ਉਨ੍ਹਾਂ ’ਤੇ ਦਬਾਅ ਪਾ ਕੇ ਪੈਸੇ ਲੈਂਦੀ ਹੈ। ਕਰਮਚਾਰੀਆਂ ਨੇ ਐੱਸਐੱਸਪੀ ਗੁਰਦਾਸਪੁਰ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ ਤੇ ਮਾਮਲੇ ਦੀ ਜਾਂਚ ਤੋਂ ਬਾਅਦ ਇੰਸਪੈਕਟਰ ਇੰਦਰਬੀਰ ਕੌਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਇੰਸਪੈਕਟਰ ਇੰਦਰਬੀਰ ਨੂੰ ਕੁਝ ਕਰਮਚਾਰੀਆਂ ਵੱਲੋਂ ਕੀਤੀਆਂ ਆਨਲਾਈਨ ਅਦਾਇਗੀਆਂ ਵੀ ਪੁਲੀਸ ਨੂੰ ਮਿਲੀਆਂ ਹਨ। ਮੁਲਜ਼ਮ ਔਰਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਇੱਕ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
Advertisement
×