ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ‘ਜ਼ੀਰੋ ਟੌਲਰੈਂਸ’ ਦੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੇਂਦਰੀ ਏਜੰਸੀ ਵੱਲੋਂ ਭ੍ਰਿਸ਼ਟਾਚਾਰ ਦੇ...
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ‘ਜ਼ੀਰੋ ਟੌਲਰੈਂਸ’ ਦੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੇਂਦਰੀ ਏਜੰਸੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਆਈ ਪੀ ਐੱਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭ੍ਰਿਸ਼ਟ ਕਾਰਵਾਈਆਂ ਕਾਰਨ ਲੋਕਾਂ ਦੇ ਵਿਸ਼ਵਾਸ ਨੂੰ ਖੋਰਾ ਲੱਗਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਖੜੋਤ ਆਉਂਦੀ ਹੈ। ਇਸ ਲਈ ਸਰਕਾਰ ਨੇ ਇਸ ਖ਼ਤਰੇ ਨੂੰ ਖ਼ਤਮ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਕੰਮਾਂ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।
Advertisement
Advertisement