ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਸਤੰਬਰ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਖਫਾ ‘ਆਪ’ ਵਿਧਾਇਕਾਂ ਦੇ ਵਿਧਾਨ ਸਭਾ ਤੋਂ ਰਾਜ ਭਵਨ ਤਕ ਸ਼ਾਂਤੀ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਭਾਜਪਾ ਵਰਕਰ ਪਾਰਟੀ ਹੈਡਕੁਆਰਟਰ ਇਕੱਠੇ ਹੋਏ। ਭਾਜਪਾ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਸ਼ੁਰੂ ਕੀਤਾ। ਇਸ ਮੌਕੇ ਭਾਜਪਾ ਵਰਕਰਾਂ ਨੇ ਪੁਲੀਸ ਰੋਕਾਂ ਤੋੜਨ ਦਾ ਯਤਨ ਕੀਤਾ ਪਰ ਪੁਲੀਸ ਨੇ ਪਾਣੀ ਦੀਆਂ ਬੁਛਾਂੜਾਂ ਮਾਰ ਕੇ ਮਾਰਚ ਨੂੰ ਰਸਤੇ ਵਿਚ ਹੀ ਰੋਕ ਲਿਆ। ਇਸ ਸਬੰਧ ਵਿਚ ਯੂਟੀ ਪੁਲੀਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ। ਇਸ ਮੌਕੇ ਭਾਜਪਾ ਵਰਕਰਾਂ ਨੇ ਆਪ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਭਾਜਪਾ ਵਰਕਰਾਂ ਨੇ ਰਾਜਪਾਲ ਦੇ ਵਿਸ਼ੇਸ਼ ਸੈਸ਼ਨ ਰੱਦ ਕਰਨ ਦੀ ਹਮਾਇਤ ਕੀਤੀ ਹੈ।