ਚੋਣ ਡਿਊਟੀ ਜਾ ਰਹੇ ਜੋੜੇ ਦੀ ਕਾਰ ਸੂਏ ਵਿੱਚ ਡਿੱਗੀ, ਮੌਤ
ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਮੌਕੇ ਡਿਊਟੀ ਜਾ ਰਹੇ ਇੱਕ ਅਧਿਆਪਕ ਜੋੜੇ ਦੀ ਕਾਰ ਸੂਏ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਜਸਕਰਨ ਸਿੰਘ ਵਾਸੀ ਪਿੰਡ ਧੂਰਕੋਟ ਰਣਸੀਹ, ਜ਼ਿਲ੍ਹਾ ਮੋਗਾ, ਆਪਣੀ ਪਤਨੀ ਕਰਮਜੀਤ ਕੌਰ ਨੂੰ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਮੌਕੇ ਡਿਊਟੀ ਜਾ ਰਹੇ ਇੱਕ ਅਧਿਆਪਕ ਜੋੜੇ ਦੀ ਕਾਰ ਸੂਏ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਜਸਕਰਨ ਸਿੰਘ ਵਾਸੀ ਪਿੰਡ ਧੂਰਕੋਟ ਰਣਸੀਹ, ਜ਼ਿਲ੍ਹਾ ਮੋਗਾ, ਆਪਣੀ ਪਤਨੀ ਕਰਮਜੀਤ ਕੌਰ ਨੂੰ ਕਾਰ 'ਤੇ ਪਿੰਡ ਮਾੜੀ ਮੁਸਤਫਾ ਵਿਖੇ ਚੋਣ ਡਿਊਟੀ ਲਈ ਛੱਡਣ ਜਾ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਦੀ ਕਾਰ ਸੂਏ ਵਿੱਚ ਡਿੱਗਣ ਦੌਰਾਨ ਪਲਟ ਗਈ, ਜਿਸ ਕਾਰਨ ਗੱਡੀ ਦਾ ਅੱਧਾ ਹਿੱਸਾ ਪਾਣੀ ਵਿੱਚ ਡੁੱਬ ਗਿਆ। ਹਾਦਸੇ ਮਗਰੋਂ ਦੋਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਘਾਪੁਰਾਣਾ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਜਸਕਰਨ ਸਿੰਘ ਪਿੰਡ ਖੋਟੇ ਅਤੇ ਉਸ ਦੀ ਪਤਨੀ ਪਿੰਡ ਪੱਤੋ ਹੀਰਾ ਸਿੰਘ, ਜ਼ਿਲ੍ਹਾ ਮੋਗਾ ਵਿੱਚ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ।
Advertisement
Advertisement
