ਪੱਤਰ ਪ੍ਰੇਰਕ
ਟੱਲੇਵਾਲ, 25 ਜੂਨ
ਪਿੰਡ ਭੋਤਨਾ ਵਿਚ ਪਤੀ-ਪਤਨੀ ਨੇ ਜ਼ਹਿਰ ਨਿਗਲ ਲਿਆ ਜਿਸ ਕਾਰਨ ਪਤਨੀ ਦੀ ਮੌਤ ਹੋ ਗਈ। ਥਾਣਾ ਟੱਲੇਵਾਲ ਦੀ ਐੱਸਐੱਚਓ ਅਮਨਦੀਪ ਕੌਰ ਨੇ ਦੱਸਿਆ ਕਿ ਭੋਤਨਾ ਵਾਸੀ ਸਰਬਜੀਤ ਸਿੰਘ ਵੈਟਰਨਰੀ ਵਿਭਾਗ ਦਾ ਮੁਲਾਜ਼ਮ ਹੈ ਤੇ ਉਸ ਦੀ ਪਤਨੀ ਜਸਪ੍ਰੀਤ ਕੌਰ (27) ਬਿਊਟੀ ਪਾਰਲਰ ਦਾ ਕੰਮ ਕਰਦੀ ਸੀ। ਜਸਪ੍ਰੀਤ ਆਪਣੇ ਭਰਾ ਦੀ ਮੌਤ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। ਇਸੇ ਕਾਰਨ ਉਸ ਦੀ ਦਵਾਈ ਚੱਲ ਰਹੀ ਸੀ। 19 ਜੂਨ ਨੂੰ ਉਸ ਨੇ ਦਵਾਈ ਦੇ ਭੁਲੇਖੇ ਜ਼ਹਿਰੀਲੀ ਦਵਾਈ ਨਿਗਲ ਲਈ। ਦਵਾਈ ਚੈੱਕ ਕਰਨ ਲਈ ਉਸ ਦੇ ਪਤੀ ਨੇ ਵੀ ਜ਼ਹਿਰੀਲੀ ਦਵਾਈ ਦਾ ਘੁੱਟ ਭਰ ਲਿਆ, ਜਿਸ ਕਾਰਨ ਦੋਵਾਂ ਨੂੰ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਅੱਜ ਜਸਪ੍ਰੀਤ ਕੌਰ ਦੀ ਮੌਤ ਹੋ ਗਈ।