ਅਦਾਲਤ ਵੱਲੋਂ ਅਨਮੋਲ ਗਗਨ ਮਾਨ ਸਣੇ ਚਾਰ ਜਣੇ ਬਰੀ
ਇਥੋਂ ਦੇ ਸੈਕਟਰ-43 ’ਚ ਚੀਫ ਜੁਡੀਸ਼ਲ ਮੈਜਿਸਟਰੇਟ ਸਚਿਨ ਯਾਦਵ ਦੀ ਅਦਾਲਤ ਨੇ ਚੰਡੀਗੜ੍ਹ ਪੁਲੀਸ ਨਾਲ ਖਿੱਚ-ਧੂਹ ਕਰਨ ਅਤੇ ਡੀਸੀ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ‘ਆਪ’ ਚੰਡੀਗੜ੍ਹ ਦੇ ਸਹਿ ਇੰਚਾਰਜ...
Advertisement
ਇਥੋਂ ਦੇ ਸੈਕਟਰ-43 ’ਚ ਚੀਫ ਜੁਡੀਸ਼ਲ ਮੈਜਿਸਟਰੇਟ ਸਚਿਨ ਯਾਦਵ ਦੀ ਅਦਾਲਤ ਨੇ ਚੰਡੀਗੜ੍ਹ ਪੁਲੀਸ ਨਾਲ ਖਿੱਚ-ਧੂਹ ਕਰਨ ਅਤੇ ਡੀਸੀ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ‘ਆਪ’ ਚੰਡੀਗੜ੍ਹ ਦੇ ਸਹਿ ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਗਿੱਲ ਅਤੇ ਅਰਸ਼ਦੀਪ ਸਿੰਘ ਨੂੰ ਬਰੀ ਕਰ ਦਿੱਤਾ ਹੈ। ਅਨਮੋਲ ਗਗਨ ਮਾਨ ਤੇ ਹੋਰਨਾਂ ਵਿਰੁੱਧ ਇਹ ਕੇਸ ਚਾਰ ਸਾਲ ਪਹਿਲਾ ਅਗਸਤ 2021 ਵਿੱਚ ਦਰਜ ਕੀਤਾ ਗਿਆ ਸੀ। ਉਸ ਸਮੇਂ ‘ਆਪ’ ਦੇ ਆਗੂਆਂ ਵੱਲੋਂ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ‘ਆਪ’ ਵਰਕਰਾਂ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।
Advertisement
Advertisement
