ਮੰਡੀ ਗੋਬਿੰਦਗੜ੍ਹ: ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਦੇਸ਼ ਭਗਤ ਯੂਨੀਵਰਸਿਟੀ ਅਮਲੋਹ ’ਚ ਵੈਕਸੀਨੇਸ਼ਨ ਕੈਂਪ ਲਾਇਆ ਗਿਆ। ਇਸ ਮੌਕੇ ਐੱਸਡੀਐੱਮ ਜੀਵਨਜੋਤ ਕੌਰ ਨੇ ਲੋਕਾਂ ਨੂੰ ਵੱਧ-ਚੜ੍ਹ ਕੇ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਐੱਫਪੀਓ ਗੁਰਮੀਤ ਸਿੰਘ ਨੇ ਕਿਹਾ ਕਿ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦਾ ਧੰਨਵਾਦ ਕੀਤਾ। ਇਸ ਮੌੌਕੇ ਉਪ ਕੁਲਪਤੀ ਸ਼ਾਲਿਨੀ ਗੁਪਤਾ ਤੇ ਮੈਡੀਕਲ ਅਫ਼ਸਰ ਮੀਨਲ ਕਪੂਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਲਹਿਰੀ ਥੀਏਟਰ ਗਰੁੱਪ ਨੇ ਆਪਣੀ ਪੇਸ਼ਕਸ਼ ਜ਼ਰੀਏ ਕੋਵਿਡ-19 ਬਾਰੇ ਜਾਗਰੂਕਤਾ ਦਾ ਸੁਨੇਹਾ ਦਿੰਦਿਆਂ ਲੋਕਾਂ ਦਾ ਮਨੋਰੰਜਨ ਵੀ ਕੀਤਾ। -ਨਿੱਜੀ ਪੱਤਰ ਪ੍ਰੇਰਕ