Crackers Factory Blast: ਸੁਖਬੀਰ ਬਾਦਲ ਨੇ ਏਮਜ਼ ਬਠਿੰਡਾ ਪੁੱਜ ਕੇ ਧਮਾਕੇ ਦੇ ਜ਼ਖ਼ਮੀਆਂ ਦੀ ਖ਼ੈਰ ਪੁੱਛੀ
ਪੱਤਰ ਪ੍ਰੇਰਕ
ਬਠਿੰਡਾ, 30 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਏਮਜ਼ ਬਠਿੰਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਲੰਬੀ ਹਲਕੇ ਦੇ ਪਿੰਡ ਫਤੂਹੀਵਾਲਾ-ਸਿੰਘੇਵਾਲਾ ਵਿੱਚ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਚਾਲ ਪੁੱਛਿਆ।
ਉਨ੍ਹਾਂ ਡਾਕਟਰਾਂ ਨਾਲ ਮੁਲਾਕਾਤ ਕਰ ਕੇ ਇਲਾਜ ਦੀ ਜਾਣਕਾਰੀ ਲਈ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ। ਬਾਦਲ ਨੇ ਘਟਨਾ ਨੂੰ ਦੁੱਖਦਾਇਕ ਦੱਸਦਿਆਂ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਸਰਕਾਰ ਤੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ।
ਸਬੰਧਤ ਖ਼ਬਰਾਂ:
ਲੰਬੀ ਹਲਕੇ ਦੇ ਸਿੰਘੇਵਾਲਾ ਵਿਚ ‘ਆਪ’ ਆਗੂ ਦੀ ਪਟਾਕਾ ਫੈਕਟਰੀ ਵਿੱਚ ਬਲਾਸਟ, ਪੰਜ ਹਲਾਕ, 27 ਜ਼ਖਮੀ
ਪਟਾਕਾ ਫੈਕਟਰੀ ਧਮਾਕਾ: ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਗੈਰਕਾਨੂੰਨੀ ਤੌਰ ’ਤੇ ਬਣ ਰਹੇ ਸੀ ਪਟਾਕੇ
ਗੌਰਤਲਬ ਹੈ ਕਿ ਇੱਥੋਂ ਦੇ ਪਿੰਡ ਫ਼ਤੂਹੀਵਾਲਾ ਵਿਚ ਸਥਿਤ ਪਟਾਕਾ ਫੈਕਟਰੀ ਵਿੱਚ ਗੈਰਕਾਨੂੰਨੀ ਤੌਰ ’ਤੇ ਪਟਾਕੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਅਤੇ ਫੈਕਟਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੋਈ ਵੀ ਪ੍ਰਵਾਨਗੀ ਜਾਰੀ ਨਹੀਂ ਕੀਤੀ ਹੋਈ ਸੀ।