ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਅੱਜ ਉਨ੍ਹਾਂ ਦੇ ਪਿੰਡ ਸਮਰਾਏ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਹ ਬਿਮਾਰੀ ਨਾਲ ਜੂਝਦਿਆਂ 1-2 ਸਤੰਬਰ ਦੀ ਦਰਮਿਆਨੀ ਰਾਤ ਸਦੀਵੀਂ ਵਿਛੋੜਾ ਦੇ ਗਏ ਸਨ। ਪਾਰਟੀ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਵੜੈਚ ਅਤੇ ਗੁਰਮੁੱਖ ਸਿੰਘ ਨੇ ਦੱਸਿਆ ਕਿ 8 ਸਤੰਬਰ ਨੂੰ ਸਮਰਾਏ ਵਿਖੇ ਕਾਮਰੇਡ ਅਜਮੇਰ ਸਿੰਘ ਸਮਰਾ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ। ਇਸ ਮੌਕੇ ਸੀ ਪੀ ਆਈ (ਐੱਮ ਐੱਲ) ਨਿਊ ਡੈਮੋਕ੍ਰੇਸੀ ਦੇ ਕੌਮੀ ਆਗੂ ਕਾਮਰੇਡ ਵਾਈ ਕੇ, ਆਰ ਐੱਮ ਪੀ ਆਈ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੀ ਪੀ ਆਈ (ਐੱਮ ਐੱਲ) ਨਿਊ ਡੈਮੋਕ੍ਰੇਸੀ ਦੇ ਸੂਬਾਈ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ, ਤਰਸੇਮ ਪੀਟਰ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ, ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ,ਸੁਰਖ਼ ਲੀਹ ਦੇ ਸੰਪਾਦਕ ਜਸਪਾਲ ਜੱਸੀ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਨਰਭਿੰਦਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਮਿੰਦਰ ਸਿੰਘ ਪਟਿਆਲਾ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਜਰਮਨਜੀਤ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ, ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਮੰਗਾ ਆਜ਼ਾਦ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਸੁਰਿੰਦਰ ਕੁਮਾਰੀ ਕੋਛੜ ਨੇ ਸ਼ਰਧਾਂਜਲੀ ਭੇਟ ਕੀਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

