ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 4 ਜਨਵਰੀ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕੁੰਡਲੀ ਹੱਦ ’ਤੇ ਧਰਨੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਫ਼ੌਤ ਹੋਏ ਸ਼ਮਸ਼ੇਰ ਸਿੰਘ ਪੁੱਤਰ ਨਿਰਭੈ ਸਿੰਘ ਦਾ ਅੱਜ ਸਸਕਾਰ ਉਸ ਦੇੇੇੇ ਪਿੰਡ ਲਿੱਦੜਾਂ ਵਿੱਚ ਸਸਕਾਰ ਕੀਤਾ ਗਿਆ। ਸ਼ਮਸ਼ੇਰ ਸਿੰਘ ਦੀ ਚਿਤਾ ਨੂੰ ਅਗਨੀ ਉਸ ਦੇ ਪੁੱਤਰਾਂ ਜਗਪ੍ਰੀਤ ਸਿੰਘ, ਅਰਸ਼ਦੀਪ ਸਿੰਘ ਅਤੇ ਭਰਾ ਪ੍ਰਿੰਸੀਪਲ ਰਘਵੀਰ ਸਿੰਘ ਲਿੱਦੜਾਂ ਨੇ ਦਿੱਤੀ। ਸਸਕਾਰ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਕਾਰਜਕਾਰੀ ਪ੍ਰਧਾਨ ਕਰਮ ਸਿੰਘ ਬਲਿਆਲ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ (ਡ) ਦੇ ਸੀਨੀਅਰ ਆਗੂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ‘ਆਪ’ ਦੇ ਹਲਕਾ ਵਿਧਾਇਕ ਬਾਬੂ ਅਮਨ ਅਰੋੜਾ ਨੇ ਵੀ ਇਸ ਮੌਕੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।