ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਖ ਵਿਦਵਾਨ ਰਤਨ ਸਿੰਘ ਜੱਗੀ ਦਾ ਸਸਕਾਰ

ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਰਧਾਂਜਲੀਆਂ
ਰਤਨ ਸਿੰਘ ਜੱਗੀ ਨੂੰ ਸ਼ਰਧਾਂਜਲੀ ਭੇਟ ਕਰਦੀ ਹੋਈ ਡੀਸੀ ਪ੍ਰੀਤੀ ਯਾਦਵ।
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 23 ਮਈ

Advertisement

ਉੱਘੇ ਸਿੱਖ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ (98) ਦਾ ਅੱਜ ਇਥੇ ਬੀਰ ਜੀ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਮਾਲਵਿੰਦਰ ਸਿੰਘ ਜੱਗੀ ਨੇ ਦਿਖਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡੀਸੀ ਡਾ. ਪ੍ਰੀਤੀ ਯਾਦਵ ਨੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ (ਪ੍ਰਬੰਧ) ਸੰਦੀਪ ਸਿੰਘ ਗੜ੍ਹਾ ਸਣੇ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਪਟਿਆਲਾ ਪੁਲੀਸ ਦੀ ਹਥਿਆਰਬੰਦ ਟੁਕੜੀ ਨੇ ਸਲਾਮੀ ਦਿੱਤੀ। ਡਾ. ਜੱਗੀ ਦੀ ਪਤਨੀ ਡਾ. ਗੁਰਸ਼ਰਨ ਕੌਰ ਜੱਗੀ ਤੇ ਪੁੱਤਰ ਸੇਵਾਮੁਕਤ ਆਈਏਐੱਸ ਮਾਲਵਿੰਦਰ ਸਿੰਘ ਜੱਗੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਡਾ. ਜੱਗੀ ਦੇ ਫੁੱਲ ਚੁਗਣ ਦੀ ਰਸਮ 24 ਮਈ ਨੂੰ ਕੀਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਪਦਮਸ੍ਰੀ ਪ੍ਰਾਣ ਸੱਭਰਵਾਲ, ਪੰਜਾਬੀ ਯੂਨੀਵਰਸਿਟੀ ਦਾ ਅਮਲਾ ਤੇ ਸੇਵਾਮੁਕਤ ਮੁਲਾਜ਼ਮ, ਨਾਮਧਾਰੀ ਸੰਪਰਦਾ ਦੇ ਨੁਮਾਇੰਦੇ, ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ, ਪ੍ਰੋ. ਕਿਰਪਾਲ ਸਿੰਘ ਕਜ਼ਾਕ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਮਨਜੀਤ ਸਿੰਘ ਨਾਰੰਗ ਇਲਾਵਾ ਵੱਡੀ ਗਿਣਤੀ ਧਾਰਮਿਕ, ਰਾਜਨੀਤਕ, ਸਮਾਜਿਕ ਤੇ ਸਾਹਿਤਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਵੱਲੋਂ ਡਾ. ਸੰਤੋਖ ਨੇ ਲੋਈ ਪਾ ਕੇ ਸ਼ਰਧਾਂਜਲੀ ਭੇਟ ਕੀਤੀ।

Advertisement