ਪੰਜਾਬ ’ਚ ਸਰਹੱਦ ਪਾਰੋਂ ਚੱਲਦੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪਠਾਨਕੋਟ ਪੁਲੀਸ ਨੇ ਔਰਤ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕੁੱਲ 7.823 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲੀਸ ਹੁਣ ਮੁਲਜ਼ਮਾਂ ਦੇ ਪੂਰੇ ਨੈੱਟਵਰਕ ਅਤੇ ਸਰਹੱਦ ਪਾਰੋਂ ਨਸ਼ੇ ਦੀ ਖੇਪ ਪਹੁੰਚਾਉਣ ਨਾਲ ਜੁੜੇ ਸੰਪਰਕਾਂ ਦੀ ਜਾਂਚ ਵਿੱਚ ਜੁਟ ਗਈ ਹੈ। ਮੁਲਜ਼ਮਾਂ ਦੀ ਪਛਾਣ ਗੁਰਪੰਥ ਵਾਸੀ ਪਿੰਡ ਵਡਾਲਾ, ਅੰਮ੍ਰਿਤਸਰ ਦਿਹਾਤੀ ਅਤੇ ਉਸ ਦੀ ਮਹਿਲਾ ਸਾਥੀ ਹਰਮਨਜੀਤ ਕੌਰ ਵਾਸੀ ਧਿਆਨਪੁਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸਪੈਸ਼ਲ ਬ੍ਰਾਂਚ ਪਠਾਨਕੋਟ ਦੀ ਟੀਮ ਨੇ ਗੁਰਪੰਥ ਨੂੰ ਕਾਬੂ ਕਰ ਕੇ ਉਸ ਕੋਲੋਂ 590 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਸ ਤੋਂ ਪੁੱਛ-ਪੜਤਾਲ ਮਗਰੋਂ ਪੁਲੀਸ ਟੀਮਾਂ ਨੇ ਫਤਿਹਗੜ੍ਹ ਚੂੜੀਆਂ ’ਚ ਕਿਰਾਏ ਦੇ ਮਕਾਨ ’ਤੇ ਛਾਪਾ ਮਾਰਿਆ। ਇਸ ਦੌਰਾਨ ਉਸ ਦੀ ਮਹਿਲਾ ਸਾਥੀ ਹਰਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਕੇ 7.233 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 7.823 ਕਿਲੋ ਹੋ ਗਈ। ਐੱਸ ਐੱਸ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਰਹੱਦ ਪਾਰਲੇ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਪਾਕਿਸਤਾਨੀ ਮਾਰਕਿੰਗ ਵਾਲੀ ਵਿਸ਼ੇਸ਼ ਮੋਹਰ ਲੱਗੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੇ ਡਿਜੀਟਲ ਅਤੇ ਤਕਨੀਕੀ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨਾਲ ਸਬੰਧਤ ਵੀਡੀਓਜ਼ ਦੇ ਨਾਲ-ਨਾਲ ਵਿੱਤੀ ਲੈਣ-ਦੇਣ ਅਤੇ ਖਾਤਿਆਂ ਦੇ ਵੇਰਵੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਦਰ ਪਠਾਨਕੋਟ ਵਿੱਚ ਕੇਸ ਦਰਜ ਕੀਤਾ ਗਿਆ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

