ਪੰਜਾਬ ਪੁੁਲੀਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਜੇ ਸਬੰਧ ਪਾਕਿਸਤਾਨ ਨਾਲ ਦੱਸੇ ਜਾ ਰਹੇ ਹਨ।
ਪੰਜਾਬ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਦੱਸਿਆ, “ ਫਾਜ਼ਿਲਕਾ ਪੁਲਿਸ ਨੇ ਇੱਕ ਖਾਸ ਸੂਚਨਾ ਦੇ ਆਧਾਰ ’ਤੇ ਪਾਕਿਸਤਾਨ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼ ਕੀਤਾ। ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਇਨ੍ਹਾਂ ਕੋਲੋਂ ਪੰਜ ਵਿਦੇਸ਼ੀ ਪਿਸਤੌਲ ਅਤੇ ਨੌਂ ਮੈਗਜ਼ੀਨ ਵੀ ਜ਼ਬਤ ਕੀਤੇ ਗਏ ਹਨ।”
Acting on a specific tip-off, @FazilkaPolice busts a cross-border weapon smuggling module with links to #Pakistan and arrests two persons backed by foreign-based handlers and recovers 5 foreign made pistols (.30 bore) and 9 magazines.
Preliminary investigation reveals, the… pic.twitter.com/dhOX3AONhR
— DGP Punjab Police (@DGPPunjabPolice) September 15, 2025
ਉਨ੍ਹਾਂ ਦੱਸਿਆ, “ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹਥਿਆਰ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਵਰਤਣ ਲਈ ਇੱਕ ਵਿਦੇਸ਼ੀ ਸੰਸਥਾ ਰਾਹੀਂ ਪਾਕਿਸਤਾਨ ਤੋਂ ਪ੍ਰਾਪਤ ਕੀਤੇ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੁਰਿੰਦਰ ਸਿੰਘ ਅਤੇ ਗੁਰਪ੍ਰੀਤ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਸਮੂਹਾਂ ਨੂੰ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।”
ਡੀਜੀਪੀ ਨੇ ਕਿਹਾ ਕਿ ਇਨ੍ਹਾਂ ਤਸਕਰਾਂ ਤੇ ਫਾਜ਼ਿਲਕਾ ਦੇ ਸਦਰ ਪੁਲੀਸ ਸਟੇਸ਼ਨ ਵਿੱਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਨੂੰ ਖ਼ਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।