ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਯੂਈਟੀ: ਬਠਿੰਡਾ ਦੀ ਮਾਹਿਰਾ ਦੇਸ਼ ਭਰ ’ਚੋਂ ਅੱਵਲ

ਬਠਿੰਡਾ (ਪੱਤਰ ਪ੍ਰੇਰਕ): ਸ਼ਹਿਰ ਦੇ ਭਾਗੂ ਰੋਡ ਦੀ ਰਹਿਣ ਵਾਲੀ ਮਾਹਿਰਾ ਬਾਜਵਾ ਨੇ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਦੇ ਐਲਾਨੇ ਗਏ ਯੂਜੀਸੀ ਨਤੀਜੇ ਵਿੱਚ 800 ’ਚੋਂ 799.64 ਅੰਕ ਪ੍ਰਾਪਤ ਕਰਕੇ ਦੇਸ਼ ਭਰ ’ਚੋਂ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਮਾਹਿਰਾ ਨੇ...
Advertisement

ਬਠਿੰਡਾ (ਪੱਤਰ ਪ੍ਰੇਰਕ): ਸ਼ਹਿਰ ਦੇ ਭਾਗੂ ਰੋਡ ਦੀ ਰਹਿਣ ਵਾਲੀ ਮਾਹਿਰਾ ਬਾਜਵਾ ਨੇ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਦੇ ਐਲਾਨੇ ਗਏ ਯੂਜੀਸੀ ਨਤੀਜੇ ਵਿੱਚ 800 ’ਚੋਂ 799.64 ਅੰਕ ਪ੍ਰਾਪਤ ਕਰਕੇ ਦੇਸ਼ ਭਰ ’ਚੋਂ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਮਾਹਿਰਾ ਨੇ ਅੰਗਰੇਜ਼ੀ, ਭੂਗੋਲ, ਰਾਜਨੀਤੀ ਸ਼ਾਸਤਰ ਤੇ ਮਨੋਵਿਗਿਆਨ ਵਿਸ਼ਿਆਂ ਵਿੱਚ ਸੌ ਫ਼ੀਸਦ ਅੰਕ ਹਾਸਲ ਕੀਤੇ ਹਨ। ਮਹਿਰਾ ਨੇ ਦੱਸਿਆ ਕਿ ਹੁਣ ਉਸ ਲਈ ਦਿੱਲੀ ਯੂਨੀਵਰਸਿਟੀ ਦੇ ਸਭ ਤੋਂ ਵਧੀਆ ਕਾਲਜਾਂ ’ਚੋਂ ਇੱਕ ਵਿੱਚ ਦਾਖਲਾ ਲੈਣ ਦਾ ਰਾਹ ਪੱਧਰਾ ਹੋ ਗਿਆ ਹੈ। ਮਾਹਿਰਾ ਦਿੱਲੀ ਦੇ ਨਾਮਵਰ ਲੇਡੀ ਸ੍ਰੀ ਰਾਮ ਕਾਲਜ ਵਿੱਚ ਪੜ੍ਹਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਉਸ ਨੇ ਬਠਿੰਡਾ ਦੇ ਸੇਂਟ ਜੋਸਫ਼ ਕਾਨਵੈਂਟ ਸਕੂਲ ’ਚ 12ਵੀਂ ਦੀ ਪ੍ਰੀਖਿਆ ਵਿੱਚ 95.6 ਫੀਸਦ ਅੰਕ ਹਾਸਲ ਕੀਤੇ ਸਨ।

Advertisement
Advertisement
Tags :
’ਚੋਂਅੱਵਲਸੀਯੂਈਟੀਬਠਿੰਡਾ:ਮਾਹਿਰਾਂ