ਬੀਐੱਸ ਚਾਨਾ/ਜਗਮੋਹਨ ਸਿੰਘ
ਕੀਰਤਪੁਰ ਸਾਹਿਬ/ਘਨੌਲੀ, 26 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿਚ ਲੋਕਹਿੱਤ ਫ਼ੈਸਲੇ ਲਏ ਜਾ ਰਹੇ ਹਨ। ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਲੋਕਾਂ ਨੂੰ ਰਾਹਤ ਦੇਣ ਵਾਲੇ ਫ਼ੈਸਲਿਆਂ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੇੜਲੇ ਪਿੰਡ ਆਲੋਵਾਲ ਵਿੱਚ ਕਰਵਾਏ ਸੱਭਿਆਚਾਰਕ ਸਮਾਗਮ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਖੁਸ਼ਹਾਲੀ ਤੇ ਤਰੱਕੀ ਦੀਆਂ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦ ਹਾਲਾਤ ਪਹਿਲਾਂ ਨਾਲੋਂ ਬਿਹਤਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਦੀ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ। ਸੰਸਥਾ ਵੱਲੋਂ ਕੈਬਨਿਟ ਮੰਤਰੀ ਦਾ ਸਮਾਗਮ ਵਿੱਚ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੱਭਿਆਚਾਰਕ ਸਮਾਗਮ ਵਿਚ ਰਣਜੀਤ ਬਾਵਾ, ਏਕਮ ਚਨੋਲੀ, ਹਾਕਮ ਬਖਤਰੀਵਾਲਾ, ਹਰਵਿੰਦਰ ਨੂਰਪੁਰੀ ਨੇ ਲੋਕ ਗੀਤਾਂ, ਧਾਰਮਿਕ ਅਤੇ ਸੱਭਿਆਚਾਰਕ ਗੀਤਾਂ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਦੀਪਕ ਸੋਨੀ ਭਨੂਪਲੀ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ, ਡਾ. ਸੰਜੀਵ ਗੌਤਮ, ਜੁਝਾਰ ਸਿੰਘ ਆਸਪੁਰ, ਦਰਸ਼ਨ ਸਿੰਘ ਅਟਾਰੀ, ਕੇਸਰ ਸਿੰਘ ਸੰਧੂ, ਜਗੀਰ ਸਿੰਘ ਬਡਵਾਲ, ਜਿੰਮੀ ਡਾਢੀ, ਗੁਰਚਰਨ ਸਿੰਘ ਬੇਲੀ, ਮਨਜੀਤ ਸਿੰਘ ਆਲੋਵਾਲ, ਹੈਪੀ ਚੌਧਰੀ, ਲੱਕੀ ਚੌਧਰੀ, ਬੰਤ ਸਿੰਘ ਚੌਹਾਨ, ਸਰਪੰਚ ਰਚਨਾ ਸਿੰਘ ਆਦਿ ਹਾਜ਼ਰ ਸਨ।