DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

DA arrears: ਸਰਕਾਰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਤਨਖ਼ਾਹ ਅਤੇ ਡੀ ਏ ਦੇਣ ਲਈ ਤਿਆਰ

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤਾ ਦਾਅਵਾ; ਖਜ਼ਾਨੇ ’ਤੇ 6,500 ਕਰੋਡ਼ ਰੁਪਏ ਦਾ ਵਾਧੂ ਬੋਝ ਪਵੇਗਾ: ਅਮਨ ਅਰੋਡ਼ਾ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਤੇ ਡਾ. ਬਲਜੀਤ ਕੌਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement
ਪੰਜਾਬ ਵਿੱਚ ਡੀ ਏ ਦੇ ਬਕਾਏ ਦੇ ਮੁੱਦੇ ਉੱਤੇ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਵਿੱਚ ਚੱਲ ਰਿਹਾ ਟਕਰਾਅ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖ਼ਾਹ ਅਤੇ ਡੀ ਏ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਕੈਟੇਗਰੀ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਪਹਿਲਾਂ ਹੀ ਵੱਧ ਹਨ। ਇਸੇ ਕਰ ਕੇ ਪੰਜਾਬ ਦੇ ਮੌਜੂਦਾ ਮਾਲੀਏ ਦਾ 51 ਫ਼ੀਸਦ ਤਨਖ਼ਾਹਾਂ ਅਤੇ ਪੈਨਸ਼ਨਾਂ ’ਤੇ ਖ਼ਰਚ ਕੀਤਾ ਜਾਂਦਾ ਹੈ, ਜਦੋਂ ਕਿ ਭਾਰਤ ਵਿੱਚ ਇਹ ਔਸਤ 38 ਫ਼ੀਸਦ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਦੇ ਡੀ ਏ ਦਾ 14100 ਕਰੋੜ ਰੁਪਏ ਦਾ ਖੜ੍ਹਾ ਬਕਾਇਆ ਪੁਰਾਣੀ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 4500 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਕੀ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਮੁਲਾਜ਼ਮਾਂ ਦੇ ਡੀ ਏ ਵਿੱਚ 14 ਫ਼ੀਸਦ ਦਾ ਵਾਧਾ ਕੀਤਾ ਹੈ।

Advertisement

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਡੀ ਏ 60 ਫ਼ੀਸਦ ਤੱਕ ਵਧਾਉਣ ਨਾਲ ਸਰਕਾਰੀ ਖਜ਼ਾਨੇ ’ਤੇ ਲਗਪਗ 6,500 ਕਰੋੜ ਰੁਪਏ ਦਾ ਵਾਧੂ ਸਾਲਾਨਾ ਬੋਝ ਪਵੇਗਾ, ਜਿਸ ਨਾਲ ਜ਼ਰੂਰੀ ਜਨਤਕ ਸੇਵਾਵਾਂ ’ਤੇ ਅਸਰ ਪਵੇਗਾ। ਇਸ ਵਿੱਤੀ ਸਥਿਤੀ ਨਾਲ ਨਜਿੱਠਣ ਕਾਰਨ ਪੰਜਾਬ ਦੇ ਤਿੰਨ ਕਰੋੜ ਲੋਕਾਂ ਲਈ ਸਕੂਲਾਂ, ਹਸਪਤਾਲਾਂ, ਬੁਨਿਆਦੀ ਢਾਂਚੇ ਅਤੇ ਹੋਰ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ 70,900 ਨੌਕਰੀਆਂ ਦਿੱਤੀਆਂ ਅਤੇ 65,000 ਕਰਮਚਾਰੀਆਂ ਨੂੰ ਠੇਕਾ ਅਧਾਰਤ ਭਰਤੀ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਸ੍ਰੀ ਅਰੋੜਾ ਨੇ ਮੁਲਾਜ਼ਮ ਯੂਨੀਅਨਾਂ ਨੂੰ ਵਿਰੋਧ ਦੀ ਥਾਂ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ।

Advertisement

ਮੁਲਾਜ਼ਮਾਂ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ

ਸਾਂਝਾ ਮੁਲਾਜ਼ਮ ਮੰਚ ਦੇ ਸੀਨੀਅਰ ਆਗੂ ਸੁਖਚੈਨ ਸਿੰਘ ਖਹਿਰਾ ਨੇ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀਆਂ ਵੱਲੋਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਮੁਲਾਜ਼ਮ ਸਰਕਾਰ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਜਲਦ ਹੀ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਮੂਹਰੇ ਤੱਥ ਪੇਸ਼ ਕੀਤੇ ਜਾਣਗੇ।

Advertisement
×