DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab DA Arrears: ਡੀ ਏ ਮਾਮਲੇ ’ਚ ਅਪਰਾਧਿਕ ਮਾਣਹਾਨੀ ਨੋਟਿਸ ਜਾਰੀ

ਪੰਜਾਬ ਸਰਕਾਰ ਤੋਂ 27 ਤੱਕ ਮੰਗਿਆ ਜਵਾਬ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab DA Arrears: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀ ਏ) ਜਾਰੀ ਕਰਨ ਸਬੰਧੀ ਪਾਲਣਾ ਰਿਪੋਰਟ ਦਾਖ਼ਲ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਮਹਿਜ਼ ਦੋ ਮਹੀਨੇ ਬਾਅਦ ਇੱਕ ਡਿਵੀਜ਼ਨ ਬੈਂਚ ਨੇ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਰਸਮੀ ਨੋਟਿਸ ਜਾਰੀ ਕੀਤਾ ਹੈ। ਜਸਟਿਸ ਵਿਨੋਦ ਐੱਸ ਭਾਰਦਵਾਜ ਅਤੇ ਜਸਟਿਸ ਰਵਿੰਦਰ ਮਲਿਕ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਸੁਣਵਾਈ ਕਰ ਰਹੇ ਬੈਂਚ ਵੱਲੋਂ ਇਸ ਮਾਮਲੇ ਨੂੰ ਮਾਣਹਾਨੀ ਬੈਂਚ ਕੋਲ ਭੇਜਣਾ ਹੀ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਦਾਖ਼ਲ ਹਲਫ਼ਨਾਮੇ ਅਤੇ ਦਸਤਾਵੇਜ਼ਾਂ ਦੀ ਪਹਿਲੀ ਨਜ਼ਰ ’ਚ ਜਾਂਚ ਕੀਤੀ ਜਾ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ’ਚ ਬੈਂਚ ਦੀ ਸਹਾਇਤਾ ਲਈ ਸੀਨੀਅਰ ਵਕੀਲ ਆਰ ਐੱਸ ਚੀਮਾ ਨੂੰ ਅਦਾਲਤੀ ਮਿੱਤਰ ਨਿਯੁਕਤ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ 27 ਅਕਤੂਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ ਜਦਕਿ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ। ਸੁਣਵਾਈ ਦੀ ਸ਼ੁਰੂਆਤ ’ਚ ਮੁਲਾਜ਼ਮਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਜੈ ਕੌਸ਼ਲ ਅਤੇ ਚੇਤਨ ਮਿੱਤਲ ਨੇ ਦੋਸ਼ ਲਾਇਆ ਕਿ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ ਲੱਗਣ ਤੱਕ ਮਾਮਲੇ ਨੂੰ ਲਮਕਾਉਣਾ ਚਾਹੁੰਦੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਡੀ ਏ ਅਦਾਇਗੀ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਸਰਕਾਰ ਨੇ 28 ਅਖ਼ਬਾਰਾਂ ’ਚ ਇਸ਼ਤਿਹਾਰ ਦਿੱਤੇ ਅਤੇ ਵਿੱਤ ਵਿਭਾਗ ਨੇ ਇੱਕ ਪੱਤਰ ਜਾਰੀ ਕਰ ਕੇ ਕਿਹਾ ਕਿ ਹਾਈ ਕੋਰਟ ਦਾ ਕੋਈ ਵੀ ਹੁਕਮ ਉਸ ਦੀ ਪ੍ਰਵਾਨਗੀ ਤੋਂ ਬਿਨਾਂ ਲਾਗੂ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਤਤਕਾਲੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 15 ਦਿਨਾਂ ਦੇ ਅੰਦਰ ਡੀ ਏ ਦਾ ਬਕਾਇਆ ਅਦਾ ਕਰਨ ਦੇ ਹੁਕਮ ਦਿੱਤੇ ਸਨ।

ਇਸ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਸੁਪਰੀਮ ਕੋਰਟ ’ਚ ਦਾਖ਼ਲ ਕੀਤੇ ਗਏ ਹਲਫ਼ਨਾਮੇ ਨੂੰ ਹਾਈ ਕੋਰਟ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਦੀ ਰਿਪੋਰਟ ਦੇ ਆਧਾਰ ’ਤੇ ਝੂਠਾ ਪਾਇਆ ਸੀ। ਜਦੋਂ ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਮੁੱਖ ਸਕੱਤਰ ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਪੇਸ਼ਕਸ਼ ਕੀਤੀ ਤਾਂ ਮੁਲਾਜ਼ਮਾਂ ਦੇ ਵਕੀਲਾਂ ਨੇ ਇਸ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਅਜਿਹੇ ਗੰਭੀਰ ਮਾਮਲੇ ’ਚ ਮੁਆਫ਼ੀ ਕਬੂਲ ਨਹੀਂ ਕੀਤੀ ਜਾ ਸਕਦੀ ਹੈ।

Advertisement

Advertisement

Advertisement
×