ਪੱਤਰ ਪ੍ਰੇਰਕ
ਮੋਰਿੰਡਾ, 12 ਦਸੰਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਵਿਰੁੱਧ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਗੋਲੀਆਂ ਚਲਾ ਕੇ ਦੋ ਸਿੱਖ ਨੌਜਵਾਨਾਂ ਦਾ ਕਤਲ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਤੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅੱਜ ਇੱਥੇ ਮੁੱਖ ਮੰਤਰੀ ਤੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।