Dallewal: ਡਿਪਟੀ ਕਮਿਸ਼ਨਰ ਪਟਿਆਲਾ ਨੇ ਕਿਸਾਨ ਆਗੂ ਡੱਲੇਵਾਲ ਦਾ ਹਾਲ ਜਾਣਿਆ
ਇਨਫੈਕਸ਼ਨ ਦੇ ਡਰੋਂ ਕਿਸਾਨ ਆਗੂ ਨੂੰ ਆਮ ਲੋਕਾਂ ਦੇ ਦਰਸ਼ਨਾਂ ਲਈ ਸ਼ੀਸ਼ੇ ਵਾਲੇ ਕਮਰੇ ’ਚ ਤਬਦੀਲ ਕਰਨ ਦੀ ਤਿਆਰੀ
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 17 ਦਸੰਬਰ
Advertisement
ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਨਾਨਕ ਸਿੰਘ ਨੇ ਅੱਜ ਢਾਬੀ ਗੁੱਜਰਾਂ ਬਾਰਡਰ ’ਤੇ ਜਾ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖ਼ਬਰਸਾਰ ਲਈ। ਡੱਲੇਵਾਲ ਪਿਛਲੇ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਕਿਸਾਨ ਆਗੂ ਦੀ ਸਿਹਤ ਦਾ ਧਿਆਨ ਰੱਖ ਰਹੇ ਡਾਕਟਰਾਂ ਨੇ ਦੱਸਿਆ ਕਿ ਆਮ ਲੋਕਾਂ ਨੂੰ ਹੁਣ ਕਿਸਾਨ ਆਗੂ ਦੇ ਕਮਰੇ ਤੱਕ ਨਹੀਂ ਜਾਣ ਦਿੱਤਾ ਜਾ ਰਿਹਾ ਕਿਉਂਕਿ ਇਨਫੈਕਸ਼ਨ ਹੋਣ ਦਾ ਖਤਰਾ ਵਧ ਗਿਆ ਹੈ। ਉਨ੍ਹਾਂ ਨੂੰ ਸ਼ੀਸ਼ੇ ਦੇ ਕੈਬਿਨ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਤਾਂ ਕਿ ਆਮ ਲੋਕ ਉਨ੍ਹਾਂ ਦੇ ਦਰਸ਼ਨ ਕਰ ਸਕਣ। ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸਐਸਪੀ ਪਟਿਆਲਾ ਨੇ ਮਾਸਕ ਪਾ ਕੇ ਕਿਸਾਨ ਆਗੂ ਤੇ ਕਮਰੇ ਵਿੱਚ ਪ੍ਰਵੇਸ਼ ਕੀਤਾ ਤੇ ਕੁਝ ਦੇਰ ਬੈਠ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ।
Advertisement
×