ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੈਮ ਭਰੇ ਨੱਕੋ-ਨੱਕ, ਘੱਗਰ ‘ਆਊਟ ਆਫ਼ ਕੰਟਰੋਲ’, ਸ਼ਿਵਰਾਜ ਚੌਹਾਨ ਭਲਕੇ ਕਰਨਗੇ ਪੰਜਾਬ ਦਾ ਦੌਰਾ

ਕੇਂਦਰੀ ਖੇਤੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਗੱਲਬਾਤ ਕੀਤੀ
Advertisement

ਪਹਾੜਾਂ ’ਚੋਂ ਆਏ ਪਾਣੀ ਨੇ ਡੈਮਾਂ ਨੂੰ ਨੱਕੋਂ ਨੱਕ ਭਰ ਦਿੱਤਾ ਹੈ ਜਦੋਂ ਕਿ ਘੱਗਰ ਦਾ ਪਾਣੀ ਹੁਣ ‘ਆਊਟ ਆਫ਼ ਕੰਟਰੋਲ’ ਹੋਣ ਲੱਗਾ ਹੈ। ਪੌਂਗ ਡੈਮ ’ਚ ਲੰਘੀ ਰਾਤ ਤੋਂ ਵੱਧ ਤੋਂ ਵੱਧ ਪੌਣੇ ਤਿੰਨ ਲੱਖ ਕਿਊਸਿਕ ਪਾਣੀ ਆਇਆ ਹੈ ਅਤੇ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਚਾਰ ਫੁੱਟ ਉਪਰ ਚਲਾ ਗਿਆ ਹੈ। ਇਸੇ ਤਰ੍ਹਾਂ ਭਾਖੜਾ ਡੈਮ ’ਚ ਲੰਘੀ ਰਾਤ ਤੋਂ ਵੱਧ ਤੋਂ ਵੱਧ 1.15 ਲੱਖ ਕਿਊਸਿਕ ਪਾਣੀ ਆਇਆ ਹੈ ਅਤੇ ਖ਼ਤਰੇ ਦੇ ਨਿਸ਼ਾਨ ਤੋਂ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਦੋ ਫੁੱਟ ਹੇਠਾਂ ਰਹਿ ਗਿਆ ਹੈ। ਰਣਜੀਤ ਸਾਗਰ ਡੈਮ ’ਚ ਵੀ ਪਹਾੜਾਂ ’ਚੋਂ ਪਾਣੀ ਇੱਕ ਲੱਖ ਕਿਊਸਿਕ ਤੋਂ ਜ਼ਿਆਦਾ ਆਉਣ ਲੱਗਿਆ ਹੈ।

ਵੱਡਾ ਖ਼ਤਰਾ ਹੁਣ ਘੱਗਰ ਬਣ ਗਿਆ ਹੈ। ਘੱਗਰ ਦੇ ਤਿੰਨ ਪ੍ਰਮੁੱਖ ਪੁਆਇੰਟਾਂ ’ਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚਲਾ ਗਿਆ ਹੈ। ਅੱਜ ਘੱਗਰ ’ਚ ਇਕਦਮ 35,208 ਕਿਊਸਿਕ ਪਾਣੀ ਹੋਰ ਆਇਆ ਹੈ। ਸਰਦੂਲਗੜ੍ਹ ਕੋਲ ਘੱਗਰ ’ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪੁੱਜ ਗਿਆ ਹੈ ਜਦੋਂ ਕਿ ਚਾਂਦਪੁਰਾ ਕੋਲ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਇਸੇ ਤਰ੍ਹਾਂ ਖਨੌਰੀ ਕੋਲ ਘੱਗਰ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਚੁੱਕਾ ਹੈ।

Advertisement

ਘੱਗਰ ’ਚ ਆਏ ਉਛਾਲ ਕਾਰਨ ਪਟਿਆਲਾ, ਸੰਗਰੂਰ ਤੇ ਮਾਨਸਾ ’ਚ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜਾਂ ’ਚੋਂ ਅਣਕਿਆਸੇ ਪਾਣੀ ਦੇ ਆਉਣ ਕਰਕੇ ਡੈਮਾਂ ’ਚੋਂ ਕਿਸੇ ਵੇਲੇ ਵੀ ਪਾਣੀ ਛੱਡਣ ਦੀ ਮਾਤਰਾ ’ਚ ਵਾਧਾ ਹੋ ਸਕਦਾ ਹੈ। ਘੱਗਰ ਦੇ ਆਸ ਪੈਂਦੇ ਸੈਂਕੜੇ ਪਿੰਡਾਂ ’ਤੇ ਹੁਣ ਮੁਸੀਬਤ ਆ ਪਈ ਹੈ।

ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਅੱਜ ਕੇਂਦਰੀ ਮੰਤਰੀ ਚੌਹਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ਤੇ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪਤਾ ਲੱਗਿਆ ਹੈ ਕਿ ਅੱਜ ਕੇਂਦਰੀ ਖੇਤੀ ਮੰਤਰੀ ਨੇ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵੀ ਇਸ ਬਾਰੇ ਗੱਲਬਾਤ ਕੀਤੀ ਹੈ। ਪੰਜਾਬ ਆ ਰਹੇ ਕੇਂਦਰੀ ਮੰਤਰੀਆਂ ਦੇ ਵਫ਼ਦ ਵਿੱਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਇਲਾਵਾ ਕੇਂਦਰੀ ਰੇਲ ਰਾਜ ਮੰਤਰੀ ਅਤੇ ਰਾਜ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਉਨ੍ਹਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਨੁਕਸਾਨ ਦਾ ਖੁਦ ਜਾਇਜ਼ਾ ਲੈਣ ਦੀ ਉਮੀਦ ਹੈ।

Advertisement
Show comments