ਮਨੋਜ ਸ਼ਰਮਾ
ਬਠਿੰਡਾ 8 ਨਵੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਸਮੱਸਿਆਵਾਂ ਅਤੇ ਡੀਏਪੀ ਖਾਦ ਦੀ ਕਿਸਾਨਾਂ ਨੂੰ ਆ ਰਹੀ ਕਮੀ ਅਤੇ ਮੰਡੀਆਂ ਵਿੱਚ ਰੁਲ ਰਹੀ ਫਸਲ ਦੇ ਮੁੱਦੇ ਨੂੰ ਮੁੱਖ ਰੱਖ ਕੇ ਅੱਜ ਬਠਿੰਦਾ ਦੇ ਡੀਸੀ ਦਾ ਘਿਰਾਓ ਕੀਤਾ ਗਿਆ ਹੈ। ਅਕਾਲੀ ਦਲ ਵੱਲੋਂ ਉਕਤ ਮਸਲਿਆਂ ਨੂੰ ਲੈ ਕੇ ਤਿੱਖੇ ਸੰਘਰਸ਼ ਦਾ ਐਲਾਨ ਕਰਨ ਤੋਂ ਬਾਅਦ ਅੱਜ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਧਰਨਾ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਧਰਨੇ ਨੂੰ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਮੈਂਬਰ ਬਲਵਿੰਦਰ ਸਿੰਘ ਭੂੰਦੜ ਕਿਸਾਨ ਵਿੰਗ ਦੇ ਪ੍ਰਧਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ,ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ।