ਖੇਤਰੀ ਪ੍ਰਤੀਨਿਧ
ਪਟਿਆਲਾ, 13 ਅਗਸਤ
ਪੈਸੇ ਲੈ ਕੇ ਵਿਦੇਸ਼ ਭੇਜਣ ਦੇ ਦੋਸ਼ਾਂ ਤਹਿਤ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਪੌਪ ਗਾਇਕ ਅਤੇ ਅਦਾਕਾਰ ਦਲੇਰ ਮਹਿੰਦੀ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਹੈ ਜਿਸ ਦੀ ਇੱਕ ਅੱਖ ਦਾ ਅਪਰੇਸ਼ਨ ਹੋ ਗਿਆ ਹੈ ਜਦਕਿ ਦੂਸਰੀ ਅੱਖ ਦਾ ਅਪਰੇਸ਼ਨ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਦਲੇਰ ਮਹਿੰਦੀ ਨੇ ਜੇਲ੍ਹ ਡਾਕਟਰ ਕੋਲ ਅੱਖਾਂ ’ਚ ਧੁੰਦਲੇਪਣ ਦੀ ਸ਼ਿਕਾਇਤ ਕੀਤੀ ਸੀ ਜਿਸ ਮਗਰੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਇਆ ਗਿਆ। ਬੋਰਡ ਦੀ ਸਿਫਾਰਸ਼ ਦੇ ਚੱਲਦਿਆਂ ਦਲੇਰ ਮਹਿੰਦੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ।