ਸਰਬਜੀਤ ਗਿੱਲ
ਫਿਲੌਰ, 1 ਅਕਤੂਬਰ
ਅੱਜ ਇਥੇ ਪੰਜਾਬ ਦੀਆਂ 31 ਜਥੇਬੰਦੀਆਂ ਦੇ ਅਧਾਰਿਤ ਬਣੇ ਕਿਸਾਨਾਂ ਦੇ ਸਾਂਝੇ ਮੋਰਚੇ ਵਲੋਂ ਰੇਲਾਂ ਜਾਮ ਕਰਨ ਉਪਰੰਤ ਸਥਾਨਕ ਰੇਲਵੇ ਸਟੇਸ਼ਨ ‘ਤੇ ਕੀਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਅਹਿਦ ਦੁਹਰਾਇਆ ਕਿ ਜਿੰਨਾ ਸਮਾਂ ਤਿੰਨੋਂ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।
ਅੱਜ ਦੇ ਇਸ ਇਕੱਠ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘਪੁਰ, ਕਿਰਤੀ ਕਿਸਾਨ ਯੂਨੀਅਨ ਦੇ ਅਵਤਾਰ ਸਿੰਘ ਸੰਧੂ, ਜਮਹੂਰੀ ਕਿਸਾਨ ਸਭਾ ਦੇ ਕੁਲਦੀਪ ਸਿੰਘ ਫਿਲੌਰ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਨਜੀਤ ਸਿੰਘ ਰਾਏ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮਨਦੀਪ ਸਿੰਘ ਸਮਰਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਹਰਮਿੰਦਰ ਸਿੰਘ ਖਹਿਰਾ ਨੇ ਕੀਤੀ। ਇਕੱਠ ਨੂੰ ਭਾਕਿਯੂ ਦੋਆਬਾ ਕੁਲਦੀਪ ਸਿੰਘ ਰਾਏਪੁਰ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਭਾਕਿਯੂ ਕਾਦੀਆ ਦੇ ਜ਼ਿਲ੍ਹਾ ਜਨਰਲ ਸਕੱਤਰ ਕਮਲਜੀਤ ਸਿੰਘ ਮੋਤੀਪੁਰ, ਜ਼ਿਲ੍ਹਾ ਖ਼ਜਾਨਚੀ ਤੀਰਥ ਸਿੰਘ ਪੰਜਢੇਰਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸਾਬੀ, ਜਮਹੂਰੀ ਕਿਸਾਨ ਸਭਾ ਦੇ ਸੂਬਾ ਖ਼ਜਾਨਚੀ ਜਸਵਿੰਦਰ ਸਿੰਘ ਢੇਸੀ, ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਤਹਿਸੀਲ ਸਕੱਤਰ ਸਰਬਜੀਤ ਗੋਗਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ, ਤਹਿਸੀਲ ਪ੍ਰਧਾਨ ਗੁਰਨਾਮ ਸਿੰਘ ਤੱਗੜ, ਦਿਲਬਾਗ ਸਿੰਘ ਸੈਦੋਵਾਲ, ਆਲ ਇੰਡੀਆ ਕਿਸਾਨ ਸਭਾ ਦੇ ਸਵਰਨ ਸਿੰਘ ਅਕਲਪੁਰੀ, ਭਾਕਿਯੂ ਦੋਆਬਾ ਦੇ ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਸਿੰਘ, ਕੁਲਦੀਪ ਸਿੰਘ, ਆੜ੍ਹਤੀਆਂ ਐਸੋਸੀਏਸ਼ਨ ਵਲੋਂ ਗੁਲਸ਼ਨ ਕੁਮਾਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਆਦਿ ਨੇ ਸੰਬੋਧਨ ਕੀਤਾ।